11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਤੇ ਰੁਪਿੰਦਰ ਕੌਰ ਬ੍ਰਹਮਪੁਰਾ ਨੂੰ ਸਦਮਾ- ਭੂਆ ਦਾ ਦਿਹਾਂਤ

ਫਤਿਆਬਾਦ 10 ਅਗਸਤ (ਹਰਵਿੰਦਰ ਸਿੰਘ ਧੂੰਦਾ)-ਉਘੇ ਸਮਾਜ ਸੇਵੀ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਅਤੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੂੰ ਉਦੋਂ ਵੱਡਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਭੂਆ ਚਰਨਜੀਤ ਕੌਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀ ਪਿੰਡ ਡੇਹਰਾ ਸਾਹਿਬ ਪਹੁੰਚੇ।

ਅਜੀਤ ਡੈਸਕ 11-08-2026
ਫਤਿਆਬਾਦ 10 ਅਗਸਤ (ਹਰਵਿੰਦਰ ਸਿੰਘ ਧੂੰਦਾ)-ਉਘੇ ਸਮਾਜ ਸੇਵੀ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਅਤੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੂੰ ਉਦੋਂ ਵੱਡਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਭੂਆ ਚਰਨਜੀਤ ਕੌਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀ ਪਿੰਡ ਡੇਹਰਾ ਸਾਹਿਬ ਪਹੁੰਚੇ। ਗੁਰਿੰਦਰ ਸਿੰਘ ਬ੍ਰਹਮਪੁਰਾ, ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਭੂਆ ਦਾ ਪਿਆਰ ਭਤੀਜੇ-ਭਤੀਜੀਆਂ ਲਈ ਇਸ ਤਰ੍ਹਾਂ ਦਾ ਪਿਆਰ ਹੁੰਦਾ ਹੈ, ਜਿਸ ਅੱਗੇ ਸਾਰੇ ਪਿਆਰ ਫਿੱਕੇ ਲੱਗਣ ਲੱਗ ਜਾਂਦੇ ਹਨ, ਜਿਥੇ ਇਸ ਪਿਆਰ ਤੋਂ ਉਨ੍ਹਾਂ ਦੇ ਪੁੱਤਰ ਜਗਜੀਤ ਸਿੰਘ, ਮਨਜਿੰਦਰ ਸਿੰਘ ਵਾਂਝੇ ਰਹਿ ਗਏ, ਉਥੇ ਗੁਰਿੰਦਰ ਸਿੰਘ ਬ੍ਰਹਮਪੁਰਾ, ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਵੀ ਉਨ੍ਹਾਂ ਦੀਆਂ ਮਿੱਠੀਆਂ ਯਾਦਾਂ ਤੇ ਉਨ੍ਹਾਂ ਵਲੋਂ ਦਿੱਤੇ ਗਏ ਪਿਆਰ ਨੂੰ ਕਦੀ ਨਹੀਂ ਭੁੱਲਾ ਸਕਦੇ। ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀਆਂ ਨੇ ਪ੍ਰਮਾਤਮਾ ਦੇ ਚਰਨਾਂ ’ਚ ਅਰਦਾਸ ਕੀਤੀ ਕਿ ਪ੍ਰਮਾਤਮਾ ਮਾਤਾ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ । ਇਸ ਵੇਲੇ ਦੁੱਖ ਸਾਂਝਾ ਕਰਨ ਵਾਲਿਆਂ ’ਚ ਕੰਵਲਜੀਤ ਸਿੰਘ ਲਾਹੌਰੀਆ, ਮਨਜੀਤ ਸਿੰਘ ਬਾਊ, ਹਜੂਰਾ ਸਿੰਘ ਫੌਜੀ, ਗੁਰਬਚਨ ਸਿੰਘ, ਗੁਲਜ਼ਾਰ ਸਿੰਘ, ਗੁਰਲਾਲ ਸਿੰਘ, ਮੰਗਲ ਸਿੰਘ ਤੇ ਉਨ੍ਹਾਂ ਦੇ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਲਜੀਤ ਸਿੰਘ ਬੱਬਲ ਸਿੱਕਮ ਟੂਰਿਸਮ ਵਿਭਾਗ ਵਲੋਂ ਸਨਮਾਨਿਤ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।