12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਖਾਲੜਾ ਪੁਲਿਸ ਨੇ 428 ਗ੍ਰਾਮ ਹੈਰੋਇਨ ਕੀਤੀ ਬਰਾਮਦ

ਖਾਲੜਾ, 11 ਅਗਸਤ (ਜੱਜਪਾਲ ਸਿੰਘ ਜੱਜ)—ਥਾਣਾ ਖਾਲੜਾ ਪੁਲਿਸ ਨੇ ਇਕ ਪੈਕੇਟ ਬਰਾਮਦ ਕਰਕੇ ਉਸ ’ਚੋਂ 428 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 12-08-2026
ਖਾਲੜਾ, 11 ਅਗਸਤ (ਜੱਜਪਾਲ ਸਿੰਘ ਜੱਜ)—ਥਾਣਾ ਖਾਲੜਾ ਪੁਲਿਸ ਨੇ ਇਕ ਪੈਕੇਟ ਬਰਾਮਦ ਕਰਕੇ ਉਸ ’ਚੋਂ 428 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਰਾਜੋਕੇ ਵਿਖੇ ਗਸ਼ਤ ਦੌਰਾਨ ਮੌਜੂਦ ਸੀ ਤਾਂ ਉਸ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਾਬਕਾ ਸਰਪੰਚ ਨਿਰਮਲ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਰਾਜੋਕੇ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਉਥੇ ਪੁੱਜੇ ਤਾਂ ਪੈਕੇਟ ਨੂੰ ਆਪਣੇ ਕਬਜੇ ਵਿਚ ਲੈ ਕੇ ਜਦੋਂ ਚੈੱੰਕ ਕੀਤਾ ਗਿਆ ਤਾਂ ਉਸ ਵਿਚੋਂ 428 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਵਿਖੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਵਿਧਾਨ ਸਭਾ ’ਚ ਦਾੜ੍ਹੇ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਸ਼ਿਕਾਇਤ ਸਿੰਘ ਸਾਹਿਬ ਨੂੰ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।