12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜਥੇਦਾਰ ਕਰਮੂਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

ਚੋਹਲਾ ਸਾਹਿਬ, 11 ਅਗਸਤ (ਬਲਵਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।

ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ। 12-08-2026
ਚੋਹਲਾ ਸਾਹਿਬ, 11 ਅਗਸਤ (ਬਲਵਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਹ ਨਵੀਂ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪਹਿਲਾਂ ਨਾਲੋਂ ਵੀ ਵੱਧ ਸਰਗਰਮੀ ਨਾਲ ਕੰਮ ਕਰਨਗੇ। ਜਥੇਦਾਰ ਕਰਮੂਵਾਲਾ ਦੇ ਸਮਰਥਕਾਂ ਨੇ ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲਦੇ ਆਗੂ ਦਇਆ ਸਿੰਘ ਨਿੰਕਾ ਚੋਹਲਾ, ਮਨਜੀਤ ਸਿੰਘ ਪੱਖੋਪੁਰ , ਇੰਦਰਜੀਤ ਸਿੰਘ ਸਰਪੰਚ ਕਰਮੂਵਾਲਾ, ਦਲੇਰ ਸਿੰਘ ਢਿੱਲੋਂ ਮੈਂਬਰ ਬਲਾਕ ਸੰਮਤੀ, ਸੁਖਚੈਨ ਸਿੰਘ ਰੰਧਾਵਾ ਕਰਮੂਵਾਲਾ, ਸਵਿੰਦਰ ਸਿੰਘ ਕਰਮੂਵਾਲਾ ਕਸ਼ਮੀਰ ਸਿੰਘ ਮੈਨੇਜਰ ਅਤੇ ਹੋਰ ਵਰਕਰਾਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਹਰੀਕੇ ਪੱਤਣ ਵਿਖੇ ਤੀਆਂ ਦੇ ਤਿਉਹਾਰ ਮਨਾਇਆ ਅਲੋਪ ਹੋ ਰਹੇ ਪੰਜਾਬੀ ਵਿਰਸੇ ਨੂੰ ਬਚਾਉਣ ਦਾ ਉਪਰਾਲਾ ਸ਼ਲਾਘਾਯੋਗ - ਸਰਪੰਚ... ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਦੀ ਰਾਸ਼ਟਰ ਪੱਧਰੀ ਖੇਡਾਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।