12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਖੰਡ ਮਿੱਲ ਮੋਰਚੇ ਦੇ 83ਵੇਂ ਦਿਨ ਪੰਜਾਬ ਸਰਕਾਰ ਦੇ ਹੈਂਕੜ ਰਵੱਈਏ ਵਿਰੁੱਧ ਕਿਸਾਨਾਂ ਕੀਤੀ ਨਾਅਰੇਬਾਜ਼ੀ

ਨੌਸ਼ਹਿਰਾ ਪੰਨੂੰਆਂ, 11 ਅਗਸਤ (ਦੀਪਕ ਮੈਣੀ)-ਸੇਰੋਂ ਖੰਡ ਮਿੱਲ ਮੋਰਚੇ ਦੇ 83 ਵੇਂ ਦਿਨ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਅਤੇ ਕਿਸਾਨ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਦੇ ਹੈਂਕੜ ਰਵੱਈਏ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਹਾਕਮਾਂ ਦਾ ਪਿੱਟ ਸਿਆਪਾ ਕੀਤਾ । ਇਸ ਮੌਕੇ ’ਤੇ ਹਾਜ਼ਰ ਆਗੂਆਂ ਹਰਜਿੰਦਰ ਸਿੰਘ ਟਾਂਡਾ, ਮਾ.

ਖੰਡ ਮਿੱਲ ਮੋਰਚੇ ਦੇ 83ਵੇਂ ਦਿਨ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ। ਤਸਵੀਰ: ਮੈਣੀ 12-08-2026
ਨੌਸ਼ਹਿਰਾ ਪੰਨੂੰਆਂ, 11 ਅਗਸਤ (ਦੀਪਕ ਮੈਣੀ)-ਸੇਰੋਂ ਖੰਡ ਮਿੱਲ ਮੋਰਚੇ ਦੇ 83 ਵੇਂ ਦਿਨ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਅਤੇ ਕਿਸਾਨ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਦੇ ਹੈਂਕੜ ਰਵੱਈਏ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਹਾਕਮਾਂ ਦਾ ਪਿੱਟ ਸਿਆਪਾ ਕੀਤਾ । ਇਸ ਮੌਕੇ ’ਤੇ ਹਾਜ਼ਰ ਆਗੂਆਂ ਹਰਜਿੰਦਰ ਸਿੰਘ ਟਾਂਡਾ, ਮਾ. ਦਲਜੀਤ ਸਿੰਘ ਦਿਆਲਪੁਰਾ, ਨਛੱਤਰ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਗੰਡੀਵਿੰਡ, ਤਰਸੇਮ ਸਿੰਘ ਲੁੁਹਾਰ, ਡਾ. ਇੰਦਰਜੀਤ ਸਿੰਘ ਮਰਹਾਣਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਦਬਾਅ ਹੇਠ ਕੀਤੇ ਮੁਕਤ ਵਪਾਰ ਸਮਝੌਤੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਦੇਸ਼ ਵਿਆਪੀ ਸੱਦੇ ’ਤੇ ਬੀਤੇ ਕੱਲ੍ਹ ਕੀਤੇ ਗਏ ਵਿਰੋਧ ਪ੍ਰਦਰਸ਼ਨ ਸਮੇਂ ਪੂਰੇ ਉਤਸ਼ਾਹ ਨਾਲ ਸ਼ਾਮਿਲ ਹੋਏ ਕਿਸਾਨਾਂ ਅਤੇ ਟਰੇਡ ਯੂਨੀਅਨ ਵਰਕਰਾਂ ਦਾ ਧੰਨਵਾਦ ਕੀਤਾ । ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਪ੍ਰਦਰਸ਼ਨ ਕਰਨ ਸਮੇਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਮੰਗ ਪੱਤਰ ਲੈਣ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਾਰਨ ਕੀਤੇ ਨਾਂਹਪੱਖੀ ਵਤੀਰੇ ਦੀ ਜ਼ੋਰਦਾਰ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦਫਤਰ ਦੇ ਕਿਸੇ ਵੀ ਨੁੰਮਾਇੰਦੇ ਵਲੋਂ ਜਾਣਬੁੱਝ ਕੇ ਦੋ ਘੰਟੇ ਤੱਕ ਮੰਗ ਪੱਤਰ ਲੈਣ ਤੋਂ ਟਾਲ ਮਟੌਲ ਕਰਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਜਾਣਬੁੱਝ ਕੇ ਖੱਜਲ ਖਰਾਬ ਕੀਤਾ ਗਿਆ, ਜੋ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਹੱਦ ਨਿਰਾਸ਼ ਕਰਨ ਵਾਲੀ ਕਾਰਵਾਈ ਹੈ, ਜਿਸ ਨੂੰ ਭਵਿੱਖ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਿਛਲੀ ਖ਼ਬਰ 45 ਲੱਖ ਦੀ ਠੱਗੀ ਮਾਰਨ ’ਤੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐੱਸ.ਪੀ. ਬਣੇ ਕੰਵਲਜੀਤ ਸਿੰਘ ਔਲਖ ਦਾ ਕਸ਼ਮੀਰ ਸਿੰਘ ਸੰਘਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।