13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ਼੍ਰੋਮਣੀ ਅਕਾਲੀ ਦਲ ਨੇ ਸਿਕੰਦਰ ਸਿੰਘ ਵਰਾਣਾ ਨੂੰ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਪੀ.ਏ.ਸੀ. ਦਾ ਮੈਂਬਰ ਬਣਾਇਆ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਬਿੱਲਾ ਸੇਰੋਂ ਨੇ ਨਿਯੁਕਤੀ ਲਈ ਪਾਰਟੀ ਦਾ ਕੀਤਾ ਧੰਨਵਾਦ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਨੀਤਿਕ ਮਸਲਿਆਂ ਦੀ ਕਮੇਟੀ ਪੀ. ਏ.

ਸਿਕੰਦਰ ਸਿੰਘ ਵਰਾਣਾ 13-08-2026
ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਨੀਤਿਕ ਮਸਲਿਆਂ ਦੀ ਕਮੇਟੀ ਪੀ.ਏ.ਸੀ. ਦਾ ਐਲਾਨ ਕੀਤਾ ਗਿਆ। ਇਸ ਕਮੇਟੀ ਵਿਚ ਪਾਰਟੀ ਦੇ ਤਜਰਬੇਕਾਰ, ਮਿਹਨਤੀ ਅਤੇ ਜ਼ਿੰਮੇਵਾਰ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸਿਕੰਦਰ ਸਿੰਘ ਵਰਾਣਾ ਨੂੰ ਇਸ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮਿਹਨਤੀ ਅਤੇ ਸਰਗਰਮ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇਣਾ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਿਕੰਦਰ ਸਿੰਘ ਵਰਾਣਾ ਦੇ ਤਜ਼ਰਬੇ ਅਤੇ ਰਾਜਨੀਤਿਕ ਸੂਝ-ਬੂਝ ਦਾ ਪਾਰਟੀ ਨੂੰ ਯਕੀਨੀ ਤੌਰ ’ਤੇ ਲਾਭ ਮਿਲੇਗਾ । ਇਸ ਮੌਕੇ ਸਿਕੰਦਰ ਸਿੰਘ ਵਰਾਣਾ ਨੇ ਪਾਰਟੀ ਵਲੋਂ ਮਿਲੀ ਇਸ ਅਹਿਮ ਜ਼ਿੰਮੇਵਾਰੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਕਰਵਾਏ ਗਏ ਅੰਤਰ ਸਕੂਲ ਮੁਕਾਬਲੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।