ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਕਰਵਾਏ ਗਏ ਅੰਤਰ ਸਕੂਲ ਮੁਕਾਬਲੇ
ਝਬਾਲ, 12 ਅਗਸਤ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ. ਇੰਦਰਬੀਰ ਸਿੰਘ ਨਿੱਜਰ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਵੱਖ-ਵੱਖ ਸਕੂਲਾਂ ਦੇ ਵੱਖ-ਵੱਖ ਮੁਕਾਬਲੇ ਜਿਵੇਂ ਰੰਗੋਲੀ ਬਣਾਉਣ, ਸਲੋਗਨ ਰਾਈਟਿੰਗ, ਪੀ.
ਝਬਾਲ, 12 ਅਗਸਤ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ. ਇੰਦਰਬੀਰ ਸਿੰਘ ਨਿੱਜਰ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਵੱਖ-ਵੱਖ ਸਕੂਲਾਂ ਦੇ ਵੱਖ-ਵੱਖ ਮੁਕਾਬਲੇ ਜਿਵੇਂ ਰੰਗੋਲੀ ਬਣਾਉਣ, ਸਲੋਗਨ ਰਾਈਟਿੰਗ, ਪੀ.ਪੀ.ਟੀ., ਫੈਂਸੀ ਡਰੈੱਸ ਆਦਿ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ -ਵੱਖ ਸਕੂਲਾਂ, ਜਿਵੇਂ ਗੁਰੂ ਨਾਨਕ ਦੇਵ ਅਕੈਡਮੀ, ਹਾਵਰਡ ਲੇਨ ਸੀਨੀਅਰ ਸਕੂਲ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਸੁਰ ਸਿੰਘ ), ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ, ਕੇ.ਡੀ. ਇੰਟਰਨੈਸ਼ਨਲ ਸਕੂਲ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਨੇ ਭਾਗ ਲਿਆ। ਪ੍ਰੋਗਰਾਮ ਦੀ ਆਰੰਭਤਾ ਸਕੂਲ ਸ਼ਬਦ ਰਾਹੀਂ ਕੀਤੀ ਗਈ ਅਤੇ ਵੈੱਲਕਮ ਸੌਂਗ ਰਾਹੀਂ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਵਿਦਿਆਰਥੀਆਂ, ਅਧਿਆਪਕਾਂ ਅਤੇ ਜੱਜਾਂ ਦਾ ਸਵਾਗਤ ਕੀਤਾ ਗਿਆ। ਤਿ੍ੰਜਣ ਗੀਤ ਅਤੇ ਗਿੱਧੇ ਰਾਹੀਂ ਬੱਚਿਆਂ ਨੇ ਖੂਬ ਰੰਗ ਬੰਨਿਆ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੀ ਸਮੂਹ ਮੈਨੇਜ਼ਮੈਂਟ ਅਤੇ ਪ੍ਰਿੰਸੀਪਲ ਸ੍ਰੀਮਤੀ ਅਨੂਰੀਤ ਬਾਵਾ ਵਲੋਂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਮੁੱਖ ਜੱਜ ਦੀ ਭੂਮਿਕਾ ਨਿਭਾਉਣ ਵਾਲੇ ਅਧਿਆਪਕ ਰਜੇਸ਼ ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ ਅਤੇ ਚਮਕੌਰ ਸਿੰਘ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਅਜਿਹੇ ਉਪਰਾਲੇ ਸਮੇਂ -ਸਮੇਂ ’ਤੇ ਸਕੂਲਾਂ ਨੂੰ ਕਰਦੇ ਰਹਿਣਾ ਚਾਹੀਦਾ ਹੈ ਇਸ ਨਾਲ ਵਿਦਿਆਰਥੀਆਂ ਦੇ ਅੰਦਰੂਨੀ ਹੁਨਰ ਦੀ ਪਛਾਣ ਕਰਕੇ ਉਸ ਨੂੰ ਸਹੀ ਸੇਧ ਪ੍ਰਦਾਨ ਕੀਤੀ ਜਾ ਸਕਦੀ ਹੈ । ਸਟੇਜ ਸੈਕਟਰੀ ਦੀ ਭੂਮਿਕਾ ਅਮਨਦੀਪ ਕੌਰ ਅਤੇ ਮਨਦੀਪ ਕੌਰ ਵਲੋਂ ਬਾਖੂਬੀ ਨਿਭਾਈ ਗਈ।