13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ਗੋਇੰਦਵਾਲ ਸਾਹਿਬ, 12 ਅਗਸਤ (ਸਕੱਤਰ ਸਿੰਘ ਅਟਵਾਲ)— ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਲਵਾਰਿਸ ਹਾਲਤ ਵਿਚ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ ਹੈ । ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 13-08-2026
ਗੋਇੰਦਵਾਲ ਸਾਹਿਬ, 12 ਅਗਸਤ (ਸਕੱਤਰ ਸਿੰਘ ਅਟਵਾਲ)— ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਲਵਾਰਿਸ ਹਾਲਤ ਵਿਚ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ ਹੈ । ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਚੈਕਿੰਗ ਦੌਰਾਨ 2 ਟੱਚ ਫੋਨ, 80 ਪੁੜੀਆਂ ਤੰਬਾਕੂ, 178 ਬੰਡਲ ਬੀੜੀਆਂ, 3 ਹੀਟਰ ਸਪਰਿੰਗ, 7 ਲਾਈਟਰ, 2 ਏਅਰਪੋਡ ਬਰਾਮਦ ਹੋਏ ਹਨ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 6 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 4 ਮੋਬਾਈਲ ਫੋਨ ਟੱਚ, 2 ਕੀਪੈਡ ਮੋਬਾਈਲ ਫੋਨ, 33 ਪੁੜੀਆਂ ਤੰਬਾਕੂ, 80 ਬੰਡਲ ਬੀੜੀਆਂ, 2 ਮੋਬਾਈਲ ਚਾਰਜਰ, 1 ਡਾਟਾ ਕੇਵਲ ਲਵਾਰਿਸ ਹਾਲਤ ਵਿਚ ਮਿਲੇ ਹਨ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਿਦਿਆਰਥਣ ਨਿਮਰਤਪ੍ਰੀਤ ਕੌਰ ਨੇ ਕਵਿਤਾ ਮੁਕਾਬਲਿਆਂ ’ਚ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਮੱਸਿਆ ਦੇ ਪਵਿੱਤਰ ਦਿਹਾੜੇ ’ਤੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।