13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਤਰਨ ਤਾਰਨ ਦੇ ਮਿੱਤਲ ਹਸਪਤਾਲ ਵਿਚ ਲੱਗੀ ਭਿਆਨਕ ਅੱਗ ਸ਼ੀਸ਼ੇ ਤੋੜ ਕੇ ਮਰੀਜ਼ਾਂ ਨੂੰ ਬਾਹਰ ਕੱਢਿਆ, ਜਾਨੀ ਨੁਕਸਾਨ ਹੋਣੋਂ ਬਚਾਅ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਗੋਇੰਦਵਾਲ ਬਾਈਪਾਸ ਵਿਖੇ ਮਿੱਤਲ ਹਸਪਤਾਲ ਵਿਚ ਅਚਾਨਕ ਅੱਗ ਲੱਗ ਗਈ। ਦੇਖਦੇ-ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ।

ਅਜੀਤ ਡੈਸਕ 13-08-2026
ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਗੋਇੰਦਵਾਲ ਬਾਈਪਾਸ ਵਿਖੇ ਮਿੱਤਲ ਹਸਪਤਾਲ ਵਿਚ ਅਚਾਨਕ ਅੱਗ ਲੱਗ ਗਈ। ਦੇਖਦੇ-ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ। ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ ਹਸਪਤਾਲ ਦੇ ਮੁੱਖ ਅਤੇ ਆਸੇ-ਪਾਸੇ ਲੱਗੇ ਸ਼ੀਸ਼ਿਆਂ ਨੂੰ ਤੋੜ ਕੇ ਬਾਹਰ ਕੱਢ ਕੇ ਨਜ਼ਦੀਕੀ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਆ ਕੇ ਅੱਗ ’ਤੇ ਕਾਬੂ ਪਾਇਆ। ਪਰ ਦੇਰ ਸ਼ਾਮ ਤੱਕ ਹਸਪਤਾਲ ਧੂੰਏਂ ਦੀ ਚਪੇਟ ਵਿਚ ਦੇਖਿਆ ਗਿਆ। ਮੌਕੇ ’ਤੇ ਮੌਜੂਦ ਹਸਪਤਾਲ ਦੇ ਸਟਾਫ਼ ਮੈਂਬਰਾਂ ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਦੇਰ ਸ਼ਾਮ 7 ਵਜੇ ਦੇ ਕਰੀਬ ਮਿੱਤਲ ਹਸਪਤਾਲ ਦੇ ਬੇਸਮੈਂਟ ਵਿਚ ਅਚਾਨਕ ਅੱਗ ਲੱਗ ਗਈ, ਜੋ ਦੇਖਦਿਆਂ-ਦੇਖਦਿਆਂ ਭਿਆਨਕ ਰੂਪ ਧਾਰ ਗਈ। ਹਸਪਤਾਲ ਦੇ ਪ੍ਰਬੰਧਕਾਂ, ਸਟਾਫ਼ ਅਤੇ ਮਰੀਜ਼ਾਂ ਨਾਲ ਆਏ ਵਾਰਿਸਾਂ ਨੂੰ ਇਸਦਾ ਪਤਾ ਚਲਦਿਆਂ ਹੀ ਸਾਰਿਆਂ ਨੇ ਅੱਗ ਤੋਂ ਬਚਾਅ ਲਈ ਹਸਪਤਾਲ ਦੇ ਮੁੱਖ ਦਵਾਰ ਰਾਹੀਂ ਬਾਹਰ ਆਉਣਾ ਸ਼ੁਰੂ ਕਰ ਦਿੱਤਾ। ਮੌਕੇ ’ਤੇ ਹਾਜ਼ਰ ਕੁਝ ਲੋਕਾਂ ਨੇ ਦੱਸਿਆ ਕਿ ਹਸਪਤਾਲ ਵਿਚ ਮੁੱਖ ਦਰਵਾਜੇ ਤੋਂ ਇਲਾਵਾ ਕੋਈ ਹੋਰ ਰਸਤਾ ਨਾ ਹੋਣ ਕਾਰਨ ਅੱਗ ਵਿਚ ਫਸੇ ਕਈ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਹਸਪਤਾਲ ਦੇ ਆਸੇ-ਪਾਸੇ ਤੇ ਮੁੱਖ ਦਰਵਾਜ਼ੇ ਦੇ ਉਪਰ ਪੌੜੀਆਂ ਲਾ ਕੇ ਮਰੀਜ਼ਾਂ ਆਦਿ ਨੂੰ ਬਾਹਰ ਕੱਢਿਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਹਸਪਤਾਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਾਰੇ ਮਰੀਜ਼ਾਂ ਤੇ ਹੋਰਨਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਨਜ਼ਦੀਕੀ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।
ਪਿਛਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਕੈਂਪ ਲਗਵਾਇਆ ਅਗਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।