ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਕੈਂਪ ਲਗਵਾਇਆ
ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਇਕ ਵਿਸ਼ੇਸ਼ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿਚ ਪਹੁੰਚੀਆਂ ਵਿਸ਼ੇਸ਼ ਸ਼ਖ਼ਸੀਅਤਾਂ ਡਿਪਟੀ ਚੀਫ ਸਕੱਤਰ ਪਰਮਜੀਤ ਸਿੰਘ ਮੱਲੂ ਨੰਗਲ, ਗੁਰਲਾਲ ਸਿੰਘ, ਗੁਰਸ਼ੇਰ ਸਿੰਘ ਮੱਲੂ ਨੰਗਲ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ, ਜਿਵੇਂ ਡਾਕਟਰੀ ਕੋਰਸ, ਅਧਿਆਪਕ ਦੀ ਪੜ੍ਹਾਈ, ਵਕੀਲ ਦੀ ਪੜ੍ਹਾਈ, ਇੰਜੀਨੀਅਰ ਆਦਿ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ।
ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਇਕ ਵਿਸ਼ੇਸ਼ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿਚ ਪਹੁੰਚੀਆਂ ਵਿਸ਼ੇਸ਼ ਸ਼ਖ਼ਸੀਅਤਾਂ ਡਿਪਟੀ ਚੀਫ ਸਕੱਤਰ ਪਰਮਜੀਤ ਸਿੰਘ ਮੱਲੂ ਨੰਗਲ, ਗੁਰਲਾਲ ਸਿੰਘ, ਗੁਰਸ਼ੇਰ ਸਿੰਘ ਮੱਲੂ ਨੰਗਲ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ, ਜਿਵੇਂ ਡਾਕਟਰੀ ਕੋਰਸ, ਅਧਿਆਪਕ ਦੀ ਪੜ੍ਹਾਈ, ਵਕੀਲ ਦੀ ਪੜ੍ਹਾਈ, ਇੰਜੀਨੀਅਰ ਆਦਿ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆ ਨੂੰ ਪੜ੍ਹਾਈ ਦੇ ਨਾਲ ਨਾਲ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਨਵਨੀਤ ਕੌਰ ਵਲੋਂ ਆਈਆਂ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।