ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ
ਮੀਆਂਵਿੰਡ, 13 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂਆਂ ਕਿਹਾ ਕਿ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਘਟਨਾ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਤੇ ਪਰਿਵਾਰ ਸਮੇਤ ਦਰਸ਼ਨਾਂ ਲਈ ਸੰਗਤ ਦੇ ਰੂਪ ਵਿਚ ਗਏ ਹੋਏ ਸਨ ਤੇ ਉਸ ਸਥਾਨ ਤੇ ਇਹੋ ਜਿਹੀ ਘਨੌਣੀ ਹਰਕਤ ਕਰਨ ਵਾਲੇ ਨੂੰ ਸ਼ਰਾਰਤੀ ਅਨਸਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਅਜੀਤ ਡੈਸਕ
14-08-2026