ਸੁਖਬੀਰ ’ਤੇ ਹਮਲੇ ਦੀ ਰਮਨਦੀਪ ਸੇਰੋਂ ਤੇ ਬਿੱਲਾ ਸੇਰੋਂ ਵਲੋਂ ਸਖ਼ਤ ਨਿਖੇਧੀ
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਦਰਸ਼ਨਾਂ ਲਈ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਬਿੱਲਾ ਸੇਰੋ ਨੇ ਕਿਹਾ ਕਿ ਧਾਰਮਿਕ ਅਸਥਾਨ ਪਵਿੱਤਰ ਸਥਾਨ ਹੁੰਦੇ ਹਨ, ਜਿੱਥੇ ਹਰ ਵਿਅਕਤੀ ਸਿਰਫ਼ ਸ਼ਰਧਾਲੂ ਵਜੋਂ ਨਤਮਸਤਕ ਹੋਣ ਲਈ ਪਹੁੰਚਦਾ ਹੈ।
ਅ
ਅਵਤਾਰ ਸਿੰਘ ਬਿੱਲਾ ਸੇਰੋ ਅਤੇ ਰਮਨਦੀਪ ਕੌਰ ਸੇਰੋ।
14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਦਰਸ਼ਨਾਂ ਲਈ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਬਿੱਲਾ ਸੇਰੋ ਨੇ ਕਿਹਾ ਕਿ ਧਾਰਮਿਕ ਅਸਥਾਨ ਪਵਿੱਤਰ ਸਥਾਨ ਹੁੰਦੇ ਹਨ, ਜਿੱਥੇ ਹਰ ਵਿਅਕਤੀ ਸਿਰਫ਼ ਸ਼ਰਧਾਲੂ ਵਜੋਂ ਨਤਮਸਤਕ ਹੋਣ ਲਈ ਪਹੁੰਚਦਾ ਹੈ। ਅਜਿਹੇ ਪਵਿੱਤਰ ਅਸਥਾਨ ’ਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੂਰੀ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ। ਹਮਲੇ ਲਈ ਜ਼ਿੰਮੇਵਾਰ ਵਿਅਕਤੀ ਦੀ ਪਛਾਣ ਕਰਕੇ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।