14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਬਾਦਲ ਵਲੋਂ ਗੁਰਬੀਰ ਸਿੰਘ ਝਬਾਲ ਨੂੰ ਰਾਜਸੀ ਮਾਮਲਿਆਂ ਦੀ ਕਮੇਟੀ ਮੈਂਬਰ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

ਝਬਾਲ, 13 ਅਗਸਤ (ਸਰਬਜੀਤ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਰਨ ਵਿਚ ਪੈਂਦੇ ਪ੍ਰਸਿੱਧ ਇਤਿਹਾਸਿਕ ਨਗਰ ਝੁਭਾਲ ਦੇ ਵਾਸੀ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਾਈਸ ਚੇਅਰਮੈਨ ਗੁਰਬੀਰ ਸਿੰਘ ਝਬਾਲ ਨੂੰ ਪਿਛਲੇ ਸਮੇਂ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਨਿਭਾਈਆਂ ਗਈਆਂ ਸੇਵਾਵਾਂ ਲਈ ਪਾਰਟੀ ਵਿਚ ਹੋਰ ਮਾਣ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਵਿੱਚ ਸ਼ਾਮਿਲ ਕਰਨ ਦੇ ਫੈਸਲੇ ਨਾਲ ਇਲਾਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਕਮੇਟੀ ਮੈਂਬਰ ਚੁਣੇ ਗਏ ਗੁਰਬੀਰ ਸਿੰਘ ਝਬਾਲ ਨੇ ਗੱਲਬਾਤ ਦੌਰਾਨ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੈਂ ਆਪਣੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦਾ ਹੋਇਆ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਹੀ ਯਤਨਸ਼ੀਲ ਰਹਾਂਗਾ।

ਅਜੀਤ ਡੈਸਕ 14-08-2026
ਝਬਾਲ, 13 ਅਗਸਤ (ਸਰਬਜੀਤ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਰਨ ਵਿਚ ਪੈਂਦੇ ਪ੍ਰਸਿੱਧ ਇਤਿਹਾਸਿਕ ਨਗਰ ਝੁਭਾਲ ਦੇ ਵਾਸੀ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਾਈਸ ਚੇਅਰਮੈਨ ਗੁਰਬੀਰ ਸਿੰਘ ਝਬਾਲ ਨੂੰ ਪਿਛਲੇ ਸਮੇਂ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਨਿਭਾਈਆਂ ਗਈਆਂ ਸੇਵਾਵਾਂ ਲਈ ਪਾਰਟੀ ਵਿਚ ਹੋਰ ਮਾਣ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਵਿੱਚ ਸ਼ਾਮਿਲ ਕਰਨ ਦੇ ਫੈਸਲੇ ਨਾਲ ਇਲਾਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਕਮੇਟੀ ਮੈਂਬਰ ਚੁਣੇ ਗਏ ਗੁਰਬੀਰ ਸਿੰਘ ਝਬਾਲ ਨੇ ਗੱਲਬਾਤ ਦੌਰਾਨ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੈਂ ਆਪਣੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦਾ ਹੋਇਆ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਹੀ ਯਤਨਸ਼ੀਲ ਰਹਾਂਗਾ। ਗੁਰਬੀਰ ਸਿੰਘ ਝਬਾਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਹਿਤਾਂ ਦੀ ਗੱਲ ਕਰਦਿਆਂ ਆਪਣੀ ਸਰਕਾਰ ਵੇਲੇ ਹਰੇਕ ਵਰਗ ਦੇ ਲੋਕਾਂ ਨੂੰ ਜੋ ਸਹੂਲਤਾਂ ਦਿੱਤੀਆਂ ਸਨ, ਉਹ ਅੱਜ ਵੀ ਇੱਕ ਮਿਸਾਲ ਹਨ ਜਿਸ ਕਰਕੇ ਲੋਕ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਖਣਾ ਚਾਹੁੰਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਵਿੱਚ ਮੁੜ ਤੋਂ ਅਕਾਲੀ ਦਲ ਦੀ ਸਰਕਾਰ ਬਣਨੀ ਯਕੀਨੀ ਹੈ। ਜਦੋਂ ਕਿ ਗੁਰਬੀਰ ਸਿੰਘ ਝਬਾਲ ਦੀ ਨਿਯੁਕਤੀ ਲਈ ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਸਾਬਕਾ ਸਰਪੰਚ ਹਰਦਿਆਲ ਸਿੰਘ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਪੂਰਨ ਸਿੰਘ ਅੱਡਾ ਝਬਾਲ, ਦਲਜੀਤ ਸਿੰਘ, ਹਰਜੀਤ ਸਿੰਘ ਝਬਾਲ ਅਤੇ ਹੋਰ ਵੱਖ ਵੱਖ ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਪਾਰਟੀ ਦੇ ਇਸ ਫੈਸਲੇ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ।
ਪਿਛਲੀ ਖ਼ਬਰ ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਤੀਆਂ ਦਾ ਮੇਲਾ ਸ਼ਾਨੋ-ਸ਼ੌਕਤ ਨਾਲ ਮਨਾਇਆ ਅਗਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਸੰਧੂ ਤੇ ਭਰੋਵਾਲ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।