15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੰਚਨਪ੍ਰੀਤ ਕੌਰ ਨੇ ਸੁਖਬੀਰ ਉੱਪਰ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ

ਝਬਾਲ, 14 ਅਗਸਤ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਬੀਤੇ ਦਿਨੀ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਇੰਚਾਰਜ ਕੰਚਨਪ੍ਰੀਤ ਕੌਰ ਨੇ ਸਖ਼ਤ ਨਿਖੇਧੀ ਕਰਦਿਆਂ ਆਖਿਆ ਕਿ ਧਾਰਮਿਕ ਪਵਿੱਤਰ ਅਸਥਾਨ ਉੱਪਰ ਕਿਸੇ ਤਰ੍ਹਾਂ ਦੀ ਹਿੰਸਕ ਘਟਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਆਖਿਆ ਕਿ ਇਸ ਹਮਲੇ ਦੀ ਮਹਾਰਾਸ਼ਟਰ ਸਰਕਾਰ ਨੂੰ ਡੁੰਘਾਈ ਨਾਲ ਜਾਂਚ ਕਰਕੇ ਸੱਚ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ ਅਤੇ ਹਮਲੇ ਲਈ ਜਿੰਮੇਵਾਰ ਦੋਸ਼ੀਆਂ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ।

ਕੰਚਨਪ੍ਰੀਤ ਕੌਰ 15-08-2026
ਝਬਾਲ, 14 ਅਗਸਤ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਬੀਤੇ ਦਿਨੀ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਇੰਚਾਰਜ ਕੰਚਨਪ੍ਰੀਤ ਕੌਰ ਨੇ ਸਖ਼ਤ ਨਿਖੇਧੀ ਕਰਦਿਆਂ ਆਖਿਆ ਕਿ ਧਾਰਮਿਕ ਪਵਿੱਤਰ ਅਸਥਾਨ ਉੱਪਰ ਕਿਸੇ ਤਰ੍ਹਾਂ ਦੀ ਹਿੰਸਕ ਘਟਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਆਖਿਆ ਕਿ ਇਸ ਹਮਲੇ ਦੀ ਮਹਾਰਾਸ਼ਟਰ ਸਰਕਾਰ ਨੂੰ ਡੁੰਘਾਈ ਨਾਲ ਜਾਂਚ ਕਰਕੇ ਸੱਚ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ ਅਤੇ ਹਮਲੇ ਲਈ ਜਿੰਮੇਵਾਰ ਦੋਸ਼ੀਆਂ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੋਕਾਂ ਵਿਚ ਦਿਨੋ ਦਿਨ ਵੱਧ ਰਹੀ ਹਰਮਨ ਪਿਆਰਤਾ ਤੋਂ ਬੁਖਲਾਏ ਹੋਏ ਵਿਅਕਤੀ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰਦਾ ਰਹੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, ਮਾਮਲਾ ਦਰਜ ਅਗਲੀ ਖ਼ਬਰ ਬਿੱਲਾ ਸ਼ੇਰੋ ਨੇ ਔਲਖ ਤੇ ਵਰਾਣਾ ਦਾ ਮੀਤ ਪ੍ਰਧਾਨ ਅਤੇ ਪੀ.ਏ.ਸੀ. ਕਮੇਟੀ ਦਾ ਮੈਂਬਰ ਬਣਨ ਤੋਂ ਬਾਅਦ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।