15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਆਜ਼ਾਦੀ ਦਿਵਸ ਮਨਾਇਆ

ਫਤਿਆਬਾਦ, 14 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂ ਪੂਈਂ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਤਿਰੰਗਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ।

ਅਜੀਤ ਡੈਸਕ 15-08-2026
ਫਤਿਆਬਾਦ, 14 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂ ਪੂਈਂ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਤਿਰੰਗਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਦਾ ਸੰਦੇਸ਼ ਦਿੱਤਾ ਬੁਲਾਰਿਆਂ ਨੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਕੂਲ ਦੇ ਚੇਅਰਮੈਨ ਅਨਿਲ ਚੋਪੜਾ ਤੋਂ ਚੇਅਰਪਰਸਨ ਸੰਗੀਤਾ ਚੋਪੜਾ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸ਼ੈਲੀ ਵਲੋਂ ਦੱਸਿਆ ਗਿਆ। ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰੇ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਸਾਨੂੰ ਬੇਸ਼ੁਮਾਰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਹੈ, ਇਸ ਲਈ ਸਾਨੂੰ ਆਪਣੇ ਦੇਸ਼ ਦੀ ਇੱਜ਼ਤ ਅਤੇ ਆਜ਼ਾਦੀ ਦੀ ਕਦਰ ਕਰਨੀ ਚਾਹੀਦੀ ਹੈ। ਸਮਾਗਮ ਦਾ ਅੰਤ ‘ਵੰਦੇ ਮਾਤਰਮ’ ਅਤੇ ‘ਜੈ ਹਿੰਦ’ ਦੇ ਨਾਅਰਿਆਂ ਨਾਲ ਹੋਇਆ। ਪੂਰਾ ਸਕੂਲ ਕੈਂਪਸ ਦੇਸ਼ ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ।
ਪਿਛਲੀ ਖ਼ਬਰ ਧੋਖਾਧੜੀ ਕਰਨ ’ਤੇ ਬੈਂਕ ਮੈਨੇਜਰ ਅਤੇ ਕੈਸ਼ੀਅਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।