18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜ਼ਿਲ੍ਹਾ ਫ਼ਾਜ਼ਿਲਕਾ ਦੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਾਕਤ ਨਾਲ ਨਿਭਾਵਾਂਗਾ : ਸਤੀਸ਼ ਅਸੀਜਾ

ਮਲੋਟ, 17 ਅਗਸਤ (ਪਾਟਿਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜ਼ਿਲ੍ਹਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸਤੀਸ਼ ਅਸੀਜਾ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਜ਼ਿਲ੍ਹਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਸਤੀਸ਼ ਅਸੀਜਾ ਨੇ ਪਾਰਟੀ ਦੀ ਸੂਬਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 18-08-2026
ਮਲੋਟ, 17 ਅਗਸਤ (ਪਾਟਿਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜ਼ਿਲ੍ਹਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸਤੀਸ਼ ਅਸੀਜਾ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਜ਼ਿਲ੍ਹਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਸਤੀਸ਼ ਅਸੀਜਾ ਨੇ ਪਾਰਟੀ ਦੀ ਸੂਬਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਸਤੀਸ਼ ਅਸੀਜਾ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਸੰਗਠਨ ਮਹਾਂਮੰਤਰੀ ਮੰਥਰੀ ਸ਼੍ਰੀ ਨਿਵਾਸਲੂ ਦੇ ਵਿਸ਼ੇਸ਼ ਤੌਰ ’ਤੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਦੀ ਮਿਹਨਤ, ਸੰਗਠਨ ਪ੍ਰਤੀ ਸਮਰਪਣ ਅਤੇ ਕੰਮ ਕਰਨ ਦੀ ਸਮਰੱਥਾ ’ਤੇ ਵਿਸ਼ਵਾਸ ਕਰਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਬ੍ਰਹਮ ਕੁਮਾਰੀਜ਼ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਨਗਿੰਦਰ ਕੌਰ ਬਰਾੜ ਅਤੇ ਯੋਗਿਤਾ ਗੁੰਬਰਾ ਵਿ... ਅਗਲੀ ਖ਼ਬਰ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਾਂ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।