19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਬਾਸਟਬਾਲ ਮੈਚ ’ਚ ਰਹੀਆਂ ਜੇਤੂ

ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸ਼ਹਿਰ ਪੱਟੀ ਵਿਖੇ ਸਥਿਤ ‘ਦਾ ਬ੍ਰਿਟਿਸ਼ ਸਕੂਲ’ ਵਿਚ ਅੰਡਰ-17 (ਲੜਕੀਆਂ) ਦੇ ਬਾਸਕਿਟਬਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਗੋਇੰਦਵਾਲ ਸਾਹਿਬ ਜ਼ੋਨ ਵਲੋਂ ਹਿੱਸਾ ਲਿਆ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਰਾਜ ਪੱਧਰ ਖੇਡਾਂ ਲਈ ਆਪਣੀ ਜਗ੍ਹਾ ਬਣਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

ਅਜੀਤ ਡੈਸਕ 19-08-2026
ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸ਼ਹਿਰ ਪੱਟੀ ਵਿਖੇ ਸਥਿਤ ‘ਦਾ ਬ੍ਰਿਟਿਸ਼ ਸਕੂਲ’ ਵਿਚ ਅੰਡਰ-17 (ਲੜਕੀਆਂ) ਦੇ ਬਾਸਕਿਟਬਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਗੋਇੰਦਵਾਲ ਸਾਹਿਬ ਜ਼ੋਨ ਵਲੋਂ ਹਿੱਸਾ ਲਿਆ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਰਾਜ ਪੱਧਰ ਖੇਡਾਂ ਲਈ ਆਪਣੀ ਜਗ੍ਹਾ ਬਣਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਖੇਡ ਪ੍ਰਤਿਭਾ, ਅਨੁਸ਼ਾਸਨ, ਟੀਮ ਵਰਕ ਅਤੇ ਜਿੱਤ ਦੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਫਲਤਾ ਪਿੱਛੇ ਸਕੂਲ ਦੇ ਕੋਚ ਸੁਖਵਿੰਦਰ ਸਿੰਘ, ਰਾਜਬੀਰ ਕੌਰ ਅਤੇ ਅਨੂਦੀਪ ਕੌਰ ਦੀ ਵਿਸ਼ੇਸ਼ ਯੋਗ ਅਗਵਾਈ ਅਤੇ ਅਹਿਮ ਯੋਗਦਾਨ ਰਿਹਾ। ਕੋਚਾਂ ਵਲੋਂ ਖਿਡਾਰਣ ਵਿਦਿਆਰਥਣਾਂ ਨੂੰ ਨਿਰੰਤਰ ਅਭਿਆਸ, ਤਕਨੀਕੀ ਸਿਖਲਾਈ ਅਤੇ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸ ਦੇ ਮੁੱਖ ਦਫਤਰ ਦਾ ਪੱਟੀ ਵਿਖੇ ਕੀਤਾ ਉਦਘਾਟਨ ਇਸ ਦਫ਼ਤਰ ਵਿਚ ਹਲਕੇ ਦੇ... ਅਗਲੀ ਖ਼ਬਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਤਕਨੀਕੀ ਮੱਖੀ ਪਾਲਣ ਸੰਬੰਧੀ ਫਾਰਮ ਸਕੂਲ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।