ਕੁੱਲ ਹਿੰਦ ਕਿਸਾਨ ਸਭਾ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਮੋਰਚੇ ਵਿਚ ਵੱਡੀ ਪੱਧਰ ’ਤੇ ਸ਼ਾਮਿਲ ਹੋਵੇਗੀ - ਮਹਾਂਬੀਰ ਸਿੰਘ ਗਿੱਲ
ਪੱਟੀ, 20 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕੌਂਸਲ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਨਿਹਾਲਗੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪ੍ਰਧਾਨ ਨਿਹਾਲਗੜ੍ਹ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਿਛਲੇ ਸਮੇਂ ਵਿਚ ਹੋਏ ਸੰਘਰਸ਼ ਅਤੇ ਕੰਮਾਂ ਦਾ ਲੇਖਾ ਜੋਖਾ ਵਿਸਥਾਰ ਸਹਿਤ ਪੇਸ਼ ਕਰਦੇ ਹੋਏ ਕਿਹਾ ਕਿ ਅਗਲੇ ਮਹੀਨੇ ਵਿਚ ਇਕ ਸਤੰਬਰ ਨੂੰ ਦਿੱਲੀ ਵਿਚ ਆਲ ਇੰਡੀਆ ਪੱਧਰ ਦੀ ਇਕ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸਾਡੀ ਆਲ ਇੰਡੀਆ ਕਿਸਾਨ ਸਭਾ ਕੁੱਲ ਹਿੰਦ ਕਿਸਾਨ ਸਭਾ ਸਾਰੇ ਪੰਜਾਬ ਵਿਚੋਂ ਸ਼ਮੂਲੀਅਤ ਕਰੇਗੀ। ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਚ 1 ਸਤੰਬਰ ਤੋਂ 7 ਸਤੰਬਰ ਤੱਕ ਇਕ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੀਆਂ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ।
ਪੱਟੀ, 20 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਕੌਂਸਲ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਨਿਹਾਲਗੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪ੍ਰਧਾਨ ਨਿਹਾਲਗੜ੍ਹ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਿਛਲੇ ਸਮੇਂ ਵਿਚ ਹੋਏ ਸੰਘਰਸ਼ ਅਤੇ ਕੰਮਾਂ ਦਾ ਲੇਖਾ ਜੋਖਾ ਵਿਸਥਾਰ ਸਹਿਤ ਪੇਸ਼ ਕਰਦੇ ਹੋਏ ਕਿਹਾ ਕਿ ਅਗਲੇ ਮਹੀਨੇ ਵਿਚ ਇਕ ਸਤੰਬਰ ਨੂੰ ਦਿੱਲੀ ਵਿਚ ਆਲ ਇੰਡੀਆ ਪੱਧਰ ਦੀ ਇਕ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸਾਡੀ ਆਲ ਇੰਡੀਆ ਕਿਸਾਨ ਸਭਾ ਕੁੱਲ ਹਿੰਦ ਕਿਸਾਨ ਸਭਾ ਸਾਰੇ ਪੰਜਾਬ ਵਿਚੋਂ ਸ਼ਮੂਲੀਅਤ ਕਰੇਗੀ। ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਚ 1 ਸਤੰਬਰ ਤੋਂ 7 ਸਤੰਬਰ ਤੱਕ ਇਕ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੀਆਂ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਇਸ ਧਰਨੇ ਵਿਚ ਮੁੱਖ ਤੌਰ ’ਤੇ ਭਾਰਤ ਸਰਕਾਰ ਦੁਆਰਾ ਮੁਕਤ ਵਪਾਰ ਸਮਝੌਤੇ ਨੂੰ ਲਾਗੂ ਨਾ ਹੋਣ ਦੇਣ ਦਾ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ਦੁਆਰਾ ਦਿੱਲੀ ਤੋਂ ਧਰਨਾ ਉਠਾਏ ਜਾਣ ਸਮੇਂ ਮੰਨੇ ਗਏ ਮੁੱਖ ਤੌਰ ’ਤੇ ਅਮਰੀਕਾ ਅਤੇ ਹੋਰ ਮੁਲਕਾਂ ਨਾਲ ਕੀਤੇ ਮੁਕਤ ਪਾਸ ਸਮਝੌਤੇ ਦਾ ਵਿਰੋਧ ਕਰਨਾ, ਕੇਂਦਰ ਸਰਕਾਰ ਦੁਆਰਾ ਕਿਸਾਨ ਅੰਦੋਲਨ ਵੇਲੇ ਮੰਗਾਂ ਨੂੰ ਲਿਖਤੀ ਤੌਰ ਤੇ ਮੰਨੀਆਂ ਮੰਗਾਂ ਦੇ ਲਿਖਤੀ ਭਰੋਸੇ ਨੂੰ ਆਉਣ ਵਿਚ ਲਿਆਉਣਾ, ਦਰਿਆਈ ਪਾਣੀਆਂ ਦਾ ਨਿਪਟਾਰਾ ਰਿਪੇਰੀਅਨ ਸਿਧਾਂਤ ਰਾਹੀਂ ਕਰਨਾ, ਬਿਜਲੀ ਅਤੇ ਬੀਜ ਬਿੱਲ ਰੱਦ ਕਰਨਾ ਇਸ ਦੇ ਨਾਲ-ਨਾਲ ਕਿਸਾਨਾਂ-ਮਜ਼ਦੂਰਾਂ ਸਿਰ ਚੜੇ ਕਰਜ਼ਿਆਂ ’ਤੇ ਲੀਕ ਫੇਰਨ, ਲੇਬਰ ਕੋਡ ਰੱਦ ਕਰਵਾਉਣ, ਮਨਰੇਗਾ ਕਾਨੂੰਨ ਬਹਾਲ ਕਰਾਉਣ, ਪੰਜਾਬ ਦੇ ਪਾਣੀਆਂ ਦੀ ਰੱਖਿਆ ਆਦਿ ਸਮੇਤ ਹੋਰ ਮੁੱਦੇ ਹੋਣਗੇ।