21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਲੁਟੇਰੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ ਹੋਏ ਫਰਾਰ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੀਆਂ ਔਰਤਾਂ ਵਿਚੋਂ ਇਕ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਮਨਦੀਪ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਖੁਵਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਤੇ ਕੰਵਲਪ੍ਰੀਤ ਕੌਰ ਆਪਣੀ ਸਕੂਟਰੀ ਨੰਬਰ ਪੀ.

ਅਜੀਤ ਡੈਸਕ 21-08-2026
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੀਆਂ ਔਰਤਾਂ ਵਿਚੋਂ ਇਕ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਮਨਦੀਪ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਖੁਵਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਤੇ ਕੰਵਲਪ੍ਰੀਤ ਕੌਰ ਆਪਣੀ ਸਕੂਟਰੀ ਨੰਬਰ ਪੀ.ਬੀ-46-ੳੇ.ਐਫ.2416 ’ਤੇ ਸਵਾਰ ਹੋ ਕਿ ਬਲਾਕ ਵਿਚ ਸੈਲਫ ਹੈਲਪ ਦੀ ਮੀਟਿੰਗ ਅਟੈਡ ਕਰਕੇ ਖਵਾਸਪੁਰ ਨਜ਼ਦੀਕ ਪਹੁੰਚੀਆਂ ਤਾਂ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਿੰਨ ਲੁਟੇਰਾ ਆਏ ਅਤੇ ਮਾਰ ਦੇਣ ਦੀ ਨੀਅਤ ਨਾਲ ਦਾਰ ਮਾਰਿਆ ਅਤੇ ਪਿੱਛੇ ਬੈਠੇ ਨੌਜਵਾਨ ਨੇ ਉਸ ਦੇ ਕੰਨਾਂ ਦੀਆਂ ਵਾਲੀਆਂ ਅਤੇ ਨੱਕ ਵਿਚ ਪਾਈ ਨੱਥਣੀ ਲਾਹ ਲਈ ਤੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਮੰਗਲ ਸਿੰਘ ਪੁੱਤਰ ਮੱਘਰ ਸਿੰਘ, ਗੁਰਕਮਲਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀਆਨ ਖਡੂਰ ਸਾਹਿਬ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਦੀ ਵਿਜ਼ਡਮ ਸਕੂਲ ਤਰਨ ਤਾਰਨ ਵਿਖੇ ਨਵੇਂ ਸਥਾਪਿਤ ਸੀਨੀਅਰ ਵਿੰਗ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦਾ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਮਰਥਨ ਐੱਸ.ਡੀ.ਐੱਮ. ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।