22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬਲੈਰੋ ਗੱਡੀ ਦੀ ਟੱਕਰ ਨਾਲ ਸਹੁਰਾ ਤੇ ਨੂੰਹ ਹੋਏ ਜ਼ਖ਼ਮੀ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਤੇਜ਼ ਰਫਤਾਰ ਬਲੈਰੋ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਤੇ ਉਸ ਦੀ ਨੂੰਹ ਗੰਭੀਰ ਜ਼ਖ਼ਮੀ ਹੋ ਗਏ। ਇਸ ਮਾਮਲੇ ਵਿਚ ਥਾਣਾ ਵੈਰੋਂਵਾਲ ਪੁਲਿਸ ਨੇ ਅਣਪਛਾਤੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 22-08-2026
ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਤੇਜ਼ ਰਫਤਾਰ ਬਲੈਰੋ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਤੇ ਉਸ ਦੀ ਨੂੰਹ ਗੰਭੀਰ ਜ਼ਖ਼ਮੀ ਹੋ ਗਏ। ਇਸ ਮਾਮਲੇ ਵਿਚ ਥਾਣਾ ਵੈਰੋਂਵਾਲ ਪੁਲਿਸ ਨੇ ਅਣਪਛਾਤੇ ਗੱਡੀ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਵੈਰੋਂਵਾਲ ਵਿਖੇ ਪ੍ਰਯੋਜਨ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਕੀੜੀਸ਼ਾਹੀ ਵੈਰੋਂਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਨੂੰਹ ਰਾਜਵਿੰਦਰ ਕੌਰ ਪਤਨੀ ਅੰਮ੍ਰਿਤਪਾਲ ਸਿੰਘ ਨਾਲ ਮੋਟਰਸਾਈਕਲ ਨੰਬਰ ਪੀ.ਬੀ.36 9439 ’ਤੇ ਸਵਾਰ ਹੋ ਕੇ ਨਾਗੋਕੇ ਖਡੂਰ ਸਾਹਿਬ ਨੂੰ ਜਾ ਰਹੇ ਸੀ ਤਾਂ ਜਦੋਂ ਸੜਕ ਪਾਰ ਕਰਨ ਲੱਗੇ ਤਾਂ ਇਕ ਤੇਜ ਰਫਤਾਰ ਬਲੈਰੋ ਗੱਡੀ ਨੰਬਰ ਪੀ.ਬੀ. 04 ਏ.ਏ. 5799 ਦੇ ਡਰਾਈਵਰ ਨੇ ਲਾਪ੍ਰਵਾਹੀ ਨਾਲ ਸਾਡੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੈਂ ਅਤੇ ਮੇਰੀ ਨੂੰਹ ਦੇ ਗੰਭੀਰ ਸੱਟਾਂ ਲੱਗ ਗਈਆਂ ਹਨ ਅਤੇ ਇਲਾਜ ਲਈ ਹਸਪਤਾਲ ਵਿਚ ਦਾਖਲ ਹਾਂ। ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਗੱਡੀ ਦੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਖੰਡ ਦੇ ਅਸਮਾਨ ਚੜ੍ਹੇ ਰੇਟਾਂ ਨੇ ਲੋਕਾਂ ਦੀ ਚਾਹ ਕੌੜੀ ਕੀਤੀ - ਗੁਰਮੁੱਖ ਸਿੰਘ ਅਗਲੀ ਖ਼ਬਰ ਤਰਨ ਤਾਰਨ ’ਚ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਸ਼ਹਿਰ ਵਿਚ ਦੁਕਾਨਦਾਰਾਂ, ਵਪਾਰੀਆਂ ਨੇ ਆਪਣੇ ਕਾਰੋਬਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।