22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਤਰਨ ਤਾਰਨ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ‘ਪੰਜਾਬ ਬੰਦ’ ਨੂੰ ਮਿਲਿਆ ਭਰਵਾਂ ਹੁੰਗਾਰਾ ਮਾਝਾ, ਮਾਲਵਾ ਤੇ ਦੁਆਬਾ ਦੇ ਪ੍ਰਮੁੱਖ ਸ਼ਹਿਰਾਂ ’ਚ ਕਾਰੋਬਾਰ ਪੂਰਨ ਤੌਰ ’ਤੇ ਬੰਦ-ਪੀਰ ਮੁਹੰਮਦ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਬੰਦੀ ਸਿੰਘ ਰਿਹਾਈ ਮੋਰਚਾ ਵਲੋਂ ਦਿੱਤੇ ਗਏ ’ਪੰਜਾਬ ਬੰਦ’ ਦੇ ਸੱਦੇ ਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਦੇ ਸਮਰਥਨ ਨਾਲ ਪੂਰੇ ਪੰਜਾਬ ਵਿਚ ਵਿਆਪਕ ਤੇ ਪੂਰਨ ਅਸਰ ਦੇਖਣ ਨੂੰ ਮਿਲਿਆ। ਇਸ ਸ਼ਾਂਤਮਈ ਪੰਜਾਬ ਬੰਦ ਦੀ ਵੱਡੀ ਸਫਲਤਾ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਮੁੱਚੇ ਪੰਜਾਬ ਵਾਸੀਆਂ, ਦੁਕਾਨਦਾਰਾਂ ਅਤੇ ਵਪਾਰੀ ਵਰਗ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਹੈ।

ਕਰਨੈਲ ਸਿੰਘ ਪੀਰ ਮੁਹੰਮਦ 22-08-2026
ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਬੰਦੀ ਸਿੰਘ ਰਿਹਾਈ ਮੋਰਚਾ ਵਲੋਂ ਦਿੱਤੇ ਗਏ ’ਪੰਜਾਬ ਬੰਦ’ ਦੇ ਸੱਦੇ ਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਦੇ ਸਮਰਥਨ ਨਾਲ ਪੂਰੇ ਪੰਜਾਬ ਵਿਚ ਵਿਆਪਕ ਤੇ ਪੂਰਨ ਅਸਰ ਦੇਖਣ ਨੂੰ ਮਿਲਿਆ। ਇਸ ਸ਼ਾਂਤਮਈ ਪੰਜਾਬ ਬੰਦ ਦੀ ਵੱਡੀ ਸਫਲਤਾ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਮੁੱਚੇ ਪੰਜਾਬ ਵਾਸੀਆਂ, ਦੁਕਾਨਦਾਰਾਂ ਅਤੇ ਵਪਾਰੀ ਵਰਗ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਮਾਝਾ, ਮਾਲਵਾ ਅਤੇ ਦੁਆਬਾ ਦੇ ਪ੍ਰਮੁੱਖ ਸ਼ਹਿਰਾਂ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ ਸਾਹਿਬ, ਜਲੰਧਰ, ਲੁਧਿਆਣਾ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਪਟਿਆਲਾ, ਸੰਗਰੂਰ, ਬਰਨਾਲਾ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਵੱਖ-ਵੱਖ ਕਸਬਿਆਂ ਵਿੱਚ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਛੋਟੇ ਕਾਰੋਬਾਰੀਆਂ ਨੇ ਆਪਣੀਆਂ ਦੁਕਾਨਾਂ ਤੇ ਅਦਾਰੇ ਬੰਦ ਰੱਖ ਕੇ ਇਸ ਸੱਦੇ ਨੂੰ ਪੂਰਨ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਮਰੀਜ਼ਾਂ, ਐਂਬੂਲੈਂਸਾਂ ਅਤੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਲਈ ਖਾਸ ਲੰਘੇ (ਰਸਤੇ) ਛੱਡ ਕੇ ਉਨ੍ਹਾਂ ਨੂੰ ਸੁਰੱਖਿਅਤ ਟਿਕਾਣਿਆਂ ਤੱਕ ਪਹੁੰਚਾਉਣ ਦਾ ਪੂਰਾ ਯਤਨ ਕੀਤਾ ਗਿਆ। ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਧੜਿਆਂ ਸਮੇਤ ਹਰੇਕ ਫਿਰਕੇ ਦਾ ਭਰਵਾਂ ਸਮਰਥਨ ਹਾਸਲ ਹੋਇਆ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭਾਰਤੀ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕਰਨ। ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।
ਪਿਛਲੀ ਖ਼ਬਰ ਕੁੱਟਮਾਰ ਤੋਂ ਪੀੜਤ ਵਿਅਕਤੀ ਦੀ ਹੋਈ ਮੌਤ ਅਗਲੀ ਖ਼ਬਰ ਸਰਕਾਰ ਦੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ ਯੂਨੀਅਨ ਤਰਨ ਤਰਨ ਨੇ ਕੀਤਾ ਰੋਸ ਜ਼ਾਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।