22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕੁੱਟਮਾਰ ਤੋਂ ਪੀੜਤ ਵਿਅਕਤੀ ਦੀ ਹੋਈ ਮੌਤ

ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰ ਦਿੱਤੀਆਂ, ਜਿਸ ਕਾਰਨ ਵਿਅਕਤੀ ਦੀ ਹਸਪਤਾਲ ਪਹੁੰਚਣ ਸਮੇਂ ਮੌਤ ਹੋ ਗਈ, ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਪੱਟੀ ਵਿਖੇ ਦਵਿੰਦਰ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਮਾੜੀਕੰਬੋਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਗੁਰਦੇਵ ਸਿੰਘ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਮੋਟਰਸਾਈਕਲ ਸਵਾਰ ’ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਉਸਦੇ ਭਰਾ ਦੀ ਸਕੂਟਰੀ ਰੋਕ ਕੇ ਉਸ ਨਾਲ ਕੁੱਟਮਾਰ ਕੀਤੀ ਤੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ।

ਅਜੀਤ ਡੈਸਕ 22-08-2026
ਤਰਨ ਤਾਰਨ, 21 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰ ਦਿੱਤੀਆਂ, ਜਿਸ ਕਾਰਨ ਵਿਅਕਤੀ ਦੀ ਹਸਪਤਾਲ ਪਹੁੰਚਣ ਸਮੇਂ ਮੌਤ ਹੋ ਗਈ, ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਪੱਟੀ ਵਿਖੇ ਦਵਿੰਦਰ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਮਾੜੀਕੰਬੋਕੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਗੁਰਦੇਵ ਸਿੰਘ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਮੋਟਰਸਾਈਕਲ ਸਵਾਰ ’ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਉਸਦੇ ਭਰਾ ਦੀ ਸਕੂਟਰੀ ਰੋਕ ਕੇ ਉਸ ਨਾਲ ਕੁੱਟਮਾਰ ਕੀਤੀ ਤੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਉਸਦੇ ਭਰਾ ਗੁਰਦੇਵ ਸਿੰਘ ਨੂੰ ਇਲਾਜ ਲਈ ਜਦੋਂ ਤਰਨ ਤਾਰਨ ਦੇ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ। ਜਾਂਚ ਅਧਿਕਾਰੀ ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜੇਲ੍ਹ ਵਿਚ ਕੈਦੀ ਨਾਲ ਕੁੱਟਮਾਰ ਦੇ ਮਾਮਲੇ ਵਿਚ 7 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਤਰਨ ਤਾਰਨ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ‘ਪੰਜਾਬ ਬੰਦ’ ਨੂੰ ਮਿਲਿਆ ਭਰਵਾਂ ਹੁੰਗਾਰਾ ਮਾਝਾ, ਮਾਲਵਾ ਤੇ ਦੁਆਬਾ ਦੇ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।