ਜੇਲ੍ਹ ਵਿਚ ਕੈਦੀ ਨਾਲ ਕੁੱਟਮਾਰ ਦੇ ਮਾਮਲੇ ਵਿਚ 7 ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 21 ਅਗਸਤ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਬੰਦ ਕੈਦੀ ਦੀ ਦੂਸਰੇ ਸਾਥੀਆਂ ਵਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ 7 ਕੈਦੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਵਿਚ ਬੰਦ ਗੁਰਪ੍ਰੀਤ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਮੁਗਲਚੱਕ ਦੀ ਰਮੇਲ ਸਿੰਘ ਪੁੱਤਰ ਇਰਫਾਨ ਵਾਸੀ ਗੜਸ਼ੰਕਰ ਹੁਸ਼ਿਆਰਪੁਰ, ਮਨਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗੜਸ਼ੰਕਰ ਹੁਸ਼ਿਆਰਪੁਰ, ਗੁਰਭੇਜ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਪਟਿਆਲਾ, ਮਾਈਕਲ ਪੁੱਤਰ ਸਤਪਾਲ ਵਾਸੀ ਮੁਕੇਰਿਆਂ ਹੁਸ਼ਿਆਰਪੁਰ, ਪਿ੍ਰੰਸ ਪੁੱਤਰ ਪ੍ਰਭਾਤ ਘੱਗੋ ਗੜਸ਼ੰਕਰ ਹੁਸ਼ਿਆਰਪੁਰ, ਸ਼ਿਵਮ ਪੁੱਤਰ ਯਸ਼ਪਾਲ ਵਾਸੀ ਧਨਲਾ ਜਲੰਧਰ, ਗੁਰਬੀਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਸਰਾਏ ਅਮਾਨਤ ਖਾਂ ਵਲੋਂ ਕੁੱਟਮਾਰ ਕੀਤੀ ਗਈ ਹੈ।
ਤਰਨ ਤਾਰਨ, 21 ਅਗਸਤ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਬੰਦ ਕੈਦੀ ਦੀ ਦੂਸਰੇ ਸਾਥੀਆਂ ਵਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ 7 ਕੈਦੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਵਿਚ ਬੰਦ ਗੁਰਪ੍ਰੀਤ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਮੁਗਲਚੱਕ ਦੀ ਰਮੇਲ ਸਿੰਘ ਪੁੱਤਰ ਇਰਫਾਨ ਵਾਸੀ ਗੜਸ਼ੰਕਰ ਹੁਸ਼ਿਆਰਪੁਰ, ਮਨਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗੜਸ਼ੰਕਰ ਹੁਸ਼ਿਆਰਪੁਰ, ਗੁਰਭੇਜ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਪਟਿਆਲਾ, ਮਾਈਕਲ ਪੁੱਤਰ ਸਤਪਾਲ ਵਾਸੀ ਮੁਕੇਰਿਆਂ ਹੁਸ਼ਿਆਰਪੁਰ, ਪਿ੍ਰੰਸ ਪੁੱਤਰ ਪ੍ਰਭਾਤ ਘੱਗੋ ਗੜਸ਼ੰਕਰ ਹੁਸ਼ਿਆਰਪੁਰ, ਸ਼ਿਵਮ ਪੁੱਤਰ ਯਸ਼ਪਾਲ ਵਾਸੀ ਧਨਲਾ ਜਲੰਧਰ, ਗੁਰਬੀਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਸਰਾਏ ਅਮਾਨਤ ਖਾਂ ਵਲੋਂ ਕੁੱਟਮਾਰ ਕੀਤੀ ਗਈ ਹੈ। ਏ.ਐੱਸ.ਆਈ. ਅਰਜਨ ਸਿੰਘ ਨੇ ਦੱਸਿਆ ਕਿ ਉਕਤ ਕੈਦੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।