23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਆਸ਼ੀਰਵਾਦ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਵਲੋਂ ਸਹਾਇਤਾ ਸ਼ਲਾਘਾਯੋਗ ਕਦਮ-ਭੋਲਾ ਨਾਰਵੇ

ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2026-27 ਦੌਰਾਨ 28. 01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਗੁਰਚਰਨ ਸਿੰਘ ਭੋਲਾ ਨਾਰਵੇ 23-08-2026
ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2026-27 ਦੌਰਾਨ 28.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਪੂਰੇ ਪੰਜਾਬ ਵਿਚ 5492 ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਲਾਭ ਮਿਲਿਆ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਗੁਰਚਰਨ ਸਿੰਘ ਭੋਲਾ ਨਾਰਵੇ ਨੇ ਪੰਜਾਬ ਸਰਕਾਰ ਦੇ ਇਸ ਲੋਕ-ਹਿਤੈਸ਼ੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਹੈ। ਧੀ ਦਾ ਵਿਆਹ ਹਰ ਪਰਿਵਾਰ ਲਈ ਇਕ ਮਹੱਤਵਪੂਰਨ ਮੌਕਾ ਹੁੰਦਾ ਹੈ ਅਤੇ ਸਰਕਾਰ ਵਲੋਂ ਅਜਿਹੇ ਪਰਿਵਾਰਾਂ ਦੀ ਆਰਥਿਕ ਮਦਦ ਕਰਨਾ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਐਨ. ਆਰ. ਆਈ. ਗੁਰਚਰਨ ਸਿੰਘ ਭੋਲਾ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਸਰਕਾਰ, ਸਮਾਜਿਕ ਸੰਸਥਾਵਾਂ ਅਤੇ ਪ੍ਰਵਾਸੀ ਪੰਜਾਬੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਧੀਆਂ ਦੇ ਵਿਆਹ ਲਈ ਕੀਤੀ ਜਾ ਰਹੀ ਇਹ ਸਹਾਇਤਾ ਪਰਿਵਾਰਾਂ ਲਈ ਵੱਡਾ ਸਹਾਰਾ ਹੈ। ਐਨ. ਆਰ. ਆਈ. ਗੁਰਚਰਨ ਸਿੰਘ ਭੋਲਾ ਨਾਰਵੇ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਇੰਡੀਅਨ ਯੂਥ ਕਾਂਗਰਸ ਵਲੋਂ ‘ਆਪ’ ਵਿਧਾਇਕਾਂ ਨੂੰ ਘੇਰਨ ਦੀ ਤਿਆਰੀ-ਸ਼ੁਭਮ ਸ਼ਰਮਾ ਅਗਲੀ ਖ਼ਬਰ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਬਿੱਲਾ ਸੇਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।