26 ਅਗਸਤ ਨੂੰ ਗੋਇੰਦਵਾਲ ਸਾਹਿਬ ਰੈਲੀ ਦੌਰਾਨ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਕਰਨਗੇ ਮੁੱਖ ਮੰਤਰੀ ਦਾ ਘਿਰਾਓ
ਤਰਨ ਤਾਰਨ/ਫਤਿਆਬਾਦ, 22 ਅਗਸਤ (ਹਰਿੰਦਰ ਸਿੰਘ ਧੂੰਦਾ/ਹਰਵਿੰਦਰ ਸਿੰਘ ਧੂੰਦਾ)–ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ਵਿੱਚ ਪਿਛਲੇ 20 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ‘ਤੇ ਸੇਵਾਵਾਂ ਨਿਭਾ ਰਹੇ ਸਮੂਹ ਰੂਰਲ ਹੈਲਥ ਫ਼ਾਰਮੇਸੀ ਅਫ਼ਸਰਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਦੀ 26 ਅਗਸਤ ਨੂੰ ਗੋਇੰਦਵਾਲ ਸਾਹਿਬ ਰੈਲੀ ਦੌਰਾਨ ਉਨ੍ਹਾਂ ਦਾ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਿੰਦਰ ਸਿੰਘ ਧੂੰਦਾ ਨੇ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਅਜੇ ਵੀ ਦਿਹਾੜੀਦਾਰ ਮਜ਼ਦੂਰਾਂ ਨਾਲੋਂ ਘੱਟ ਤਨਖ਼ਾਹ ਮਿਲ ਰਹੀ ਹੈ।
ਜ
ਜਾਣਕਾਰੀ ਦਿੰਦੇ ਹੋਏ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ।
23-08-2026
ਤਰਨ ਤਾਰਨ/ਫਤਿਆਬਾਦ, 22 ਅਗਸਤ (ਹਰਿੰਦਰ ਸਿੰਘ ਧੂੰਦਾ/ਹਰਵਿੰਦਰ ਸਿੰਘ ਧੂੰਦਾ)–ਪੰਜਾਬ ਦੀਆਂ ਪੇਂਡੂ ਡਿਸਪੈਂਸਰੀਆਂ ਵਿੱਚ ਪਿਛਲੇ 20 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ‘ਤੇ ਸੇਵਾਵਾਂ ਨਿਭਾ ਰਹੇ ਸਮੂਹ ਰੂਰਲ ਹੈਲਥ ਫ਼ਾਰਮੇਸੀ ਅਫ਼ਸਰਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਦੀ 26 ਅਗਸਤ ਨੂੰ ਗੋਇੰਦਵਾਲ ਸਾਹਿਬ ਰੈਲੀ ਦੌਰਾਨ ਉਨ੍ਹਾਂ ਦਾ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਿੰਦਰ ਸਿੰਘ ਧੂੰਦਾ ਨੇ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਅਜੇ ਵੀ ਦਿਹਾੜੀਦਾਰ ਮਜ਼ਦੂਰਾਂ ਨਾਲੋਂ ਘੱਟ ਤਨਖ਼ਾਹ ਮਿਲ ਰਹੀ ਹੈ। ਸਾਲ 2024 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਦਿੱਤੇ ਗਏ ‘ਬਰਾਬਰ ਕੰਮ ਬਰਾਬਰ ਤਨਖ਼ਾਹ’ ਦੇ ਫ਼ੈਸਲੇ ਅਤੇ 10 ਸਾਲਾ ਪਾਲਿਸੀ ਤਹਿਤ ਰੈਗੂਲਰ ਕਰਨ ਦੇ ਵਾਅਦੇ ਦੇ ਬਾਵਜੂਦ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਸੀਨੀਅਰ ਮੀਤ ਪ੍ਰਧਾਨ ਹਰਿੰਦਰ ਸਿੰਘ ਧੂੰਦਾ ਅਤੇ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ ਪੱਟੀ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਇਸ ਮਾਮਲੇ ਨੂੰ ਖ਼ੁਦ ਗੰਭੀਰਤਾ ਨਾਲ ਲੈਂਦੇ ਹੋਏ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਇਕ ਵਿਸ਼ੇਸ਼ ਮੀਟਿੰਗ ਦਾ ਸਮਾਂ ਦੇਣ ਤਾਂ ਜੋ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਿਆ ਜਾ ਸਕੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਮੁਲਾਜ਼ਮ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਦੀ ਰੈਲੀ ਦੌਰਾਨ ਗੁਪਤ ਐਕਸ਼ਨ ਕਰਨ ਲਈ ਮਜ਼ਬੂਰ ਹੋਣਗੇ ਅਤੇ ਮੁੱਖ ਮੰਤਰੀ ਦਾ ਘਿਰਾਓ ਵੀ ਕਰਨਗੇ। ਇਸ ਮੌਕੇ ਅਮਨਦੀਪ ਸਿੰਘ ਪੱਟੀ, ਰਣਬੀਰ ਸਿੰਘ ਕੈਰੋਂ, ਦਲਬੀਰ ਸਿੰਘ ਠਰੂ, ਹਰਭਜਨ ਸਿੰਘ, ਸੁਖਜਿੰਦਰ ਸਿੰਘ ਜਹਾਂਗੀਰ, ਹਰਪ੍ਰੀਤ ਕੌਰ ਤਰਨ ਤਾਰਨ, ਜਤਿੰਦਰ ਸਿੰਘ ਭਾਈ ਲੱਧੂ, ਭਾਰਤੀ, ਸੁਖਪਾਲ ਸਿੰਘ ਝਬਾਲ ਆਦਿ ਹਾਜ਼ਰ ਸਨ।