24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਜੀਠੀਆ ਅੱਜ ਪਿੰਡ ਗਗੜੇਵਾਲ ਅਕਾਲੀ ਵਰਕਰਾਂ ਨੂੰ ਕਰਨਗੇ ਸੰਬੋਧਨ- ਅਕਾਲੀ ਆਗੂ

ਮੀਆਂਵਿੰਡ, 23 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ‘ਸਾਚਾ ਗੁਰ ਲਾਧੋ ਰੇ’ ਦਿਵਸ ਵਾਲੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਕ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ। ਜਿਸ ਦੇ ਸੰਬੰਧ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮਿਤੀ 24 ਅਗਸਤ ਨੂੰ 1 ਵਜੇ ਪਿੰਡ ਗਗੜੇਵਾਲ ਵਿਖੇ ਪਹੁੰਚ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ।

ਗੱਲਬਾਤ ਕਰਦੇ ਹੋਏ ਕਸ਼ਮੀਰ ਸਿੰਘ ਗਗੜੇਵਾਲ ਅਤੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ। ਤਸਵੀਰ: ਸੰਧੂ 24-08-2026
ਮੀਆਂਵਿੰਡ, 23 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ‘ਸਾਚਾ ਗੁਰ ਲਾਧੋ ਰੇ’ ਦਿਵਸ ਵਾਲੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਕ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ। ਜਿਸ ਦੇ ਸੰਬੰਧ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮਿਤੀ 24 ਅਗਸਤ ਨੂੰ 1 ਵਜੇ ਪਿੰਡ ਗਗੜੇਵਾਲ ਵਿਖੇ ਪਹੁੰਚ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਦੀ ਜਾਣਕਾਰੀ ਦਿੰਦੇ ਹੋਏ ਹਲਕੇ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਅਤੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਨੇ ਕਿਹਾ ਕਿ ਪਹਿਲਾਂ ਮਜੀਠੀਆ ਵਲੋਂ 17 ਅਗਸਤ ਨੂੰ ਹਲਕੇ ਵਿਚ ਆਉਣਾ ਸੀ, ਪਰ ਉਸ ਦਿਨ ਉਨ੍ਹਾਂ ਨੂੰ ਅਚਾਨਕ ਦਿੱਲੀ ਜਾਣਾ ਪੈ ਗਿਆ ਸੀ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗਗੜੇਵਾਲ ਨੇ ਕਿਹਾ ਕਿ ਮਜੀਠੀਆ ਦਾ ਮੇਰੇ ਗ੍ਰਹਿ ਪਹੁੰਚਣ ’ਤੇ ਅਕਾਲੀ ਆਗੂਆਂ ਦੀ ਸਮੁੱਚੀ ਟੀਮ ਵਲੋਂ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਵਲੋਂ ਸੁਖਦੇਵ ਸਿੰਘ ਬਾਜਵਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਰਾਸ਼ਟਰੀ ਮਾਰਗ 54 ਦੇ ਕਿਨਾਰਿਆਂ ’ਤੇ ਸੰਤ ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਲਾਏ ਬੂਟੇ ਜੋ ਵਾਤਾਵਰਨ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।