ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀ ਗ੍ਰਿਫ਼ਤਾਰ -ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ.ਬਲਵਿੰਦਰ ਨੇ ਖੇਡ ਸਟੇਡੀਅਮ ਝਬਾਲ ਕਲਾਂ ਤੋਂ ਯੁਵਰਾਜ ਸਿੰਘ ਪੁੱਤਰ ਬਲਵਿੰਦਰ ਸਿੰਘ ਪੰਡੋਰੀ ਰਮਾਣਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਗੁਰਮੁਖ ਸਿੰਘ ਨੇ ਪੁਲ ਸੂਆ ਪੱਖੋਪੁਰ ਨਜ਼ਦੀਕ ਤੋਂ ਹਰਪ੍ਰਤਾਪ ਸਿੰਘ ਪੁੱਤਰ ਹਰਪਾਲ ਸਿੰਘ, ਕੁਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਪੱਖੋਪੁਰ ਨੂੰ ਨਸ਼ੀਲੇ ਪਦਾਰਥਾਂ ਦੇ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਸਤਨਾਮ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਜਾਮਾਰਾਏ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੇ ਗਸ਼ਤ ਦੌਰਾਨ ਪਿੰਡ ਕਲਸੀਆਂ ਖੁਰਦ ਤੋਂ ਨਿਸ਼ਾਨ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਰਾਜੋਕੇ, ਸਾਰਜ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਬਲੇਰ, ਗੁਰਜੰਟ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਡੱਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਖੇਮਕਰਨ ਤੋਂ ਸਾਜਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਮਸਤਗੜ, ਅਜੇਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਖੇਮਕਰਨ, ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭੂਰਾ ਕਰੀਮਪੁਰਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਲਖਵੀਰ ਸਿੰਘ ਨੇ ਦਾਣਾ ਮੰਡੀ ਨੌਸ਼ਹਿਰਾ ਪੰਨੂੰਆਂ ਤੋਂ ਗੁਰਲਾਲ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਸਰਹਾਲੀ, ਅਰਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਚੌਧਰੀਵਾਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਐੱਸ.ਆਈ. ਵਿਕੇਸ਼ ਕੁਮਾਰ ਨੇ ਪੁੱਲ ਸੂਆ ਪਿੰਡ ਚੂਸਲੇਵੜ ਤੋਂ ਗੁਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਵਰਨਾਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਗੁਰਪ੍ਰੀਤ ਸਿੰਘ ਨੇ ਸ਼ਰਮਾ ਪੈਟਰੋਲ ਪੰਪ ਪੱਟੀ ਨਜ਼ਦੀਕ ਤੋਂ ਅਜੇ ਸਿੰਘ ਪੁੱਤਰ ਬਿੱਕਰ ਸਿੰਘ, ਦੀਪਕ ਕੁਮਾਰ ਪੁੱਤਰ ਮੇਲਾ ਰਾਮ ਵਾਸੀਅਨ ਪੱਟੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਹੀਰਾ ਸਿੰਘ ਪੁੱਤਰ ਬਲਦੇਵ ਸਿੰਘ, ਮੰਗਤਾ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਅਨ ਹਰੀਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।