25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐਸ.ਆਈ.ਆਰ. ‘ਆਈਕਨ’ ਅਤੇ ਅਦਾਕਾਰ ਮਹਾਬੀਰ ਸਿੰਘ ਭੁੱਲਰ ਨੇ ਵੋਟਰ ਜਾਗਰੂਕਤਾ ਦਾ ਦਿੱਤਾ ਸੰਦੇਸ਼

ਤਰਨ ਤਾਰਨ 24 ਅਗਸਤ (ਪਰਮਜੀਤ ਜੋਸ਼ੀ)-ਐਸ. ਆਈ.

ਜ਼ਿਲ੍ਹਾ ਸਿੱਖਿਆ ਦਫ਼ਤਰ ਤਰਨ ਤਾਰਨ ਦਾ ਵਿਸ਼ੇਸ਼ ਐਸ.ਆਈ.ਆਰ. ਆਈਕਨ ਮਹਾਬੀਰ ਸਿੰਘ ਭੁੱਲਰ ਦਾ ਸਵਾਗਤ ਕਰਦੇ ਹੋਏ ਅਧਿਕਾਰੀ ਅਤੇ ਕਰਮਚਾਰੀ ਅਤੇ ਗੱਲਬਾਤ ਦੌਰਾਨ ਮਹਾਬੀਰ ਸਿੰਘ ਭੁੱਲਰ ਤੇ ਹੋਰ। ਤਸਵੀਰਾਂ: ਲਵਲੀ 25-08-2026
ਤਰਨ ਤਾਰਨ 24 ਅਗਸਤ (ਪਰਮਜੀਤ ਜੋਸ਼ੀ)-ਐਸ.ਆਈ.ਆਰ. ਤਹਿਤ ਜ਼ਿਲ੍ਹੇ ਵਿਚ ਚੱਲ ਰਹੀ ਵੋਟਰ ਸੂਚੀਆਂ ਦੀ ਸੁਧਾਈ ਮੁਹਿੰਮ ਨੂੰ ਹੋਰ ਹੁੰਗਾਰਾ ਦੇਣ ਲਈ ਜ਼ਿਲ੍ਹਾ ਤਰਨ ਤਾਰਨ ਦੇ ਐਸ.ਆਈ.ਆਰ. ਆਈਕਨ ਅਤੇ ਉੱਘੇ ਪੰਜਾਬੀ ਅਦਾਕਾਰ ਮਹਾਬੀਰ ਸਿੰਘ ਭੁੱਲਰ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਤਰਨ ਤਾਰਨ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਸਵੀਪ ਨੋਡਲ ਅਫ਼ਸਰ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਰਜਿੰਦਰ ਕੌਰ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹੇ ਭਰ ਵਿਚ ਚੱਲ ਰਹੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਾਉਣ ਦੇ ਕੰਮ ਦੀ ਸਮੀਖਿਆ ਕੀਤੀ ਗਈ। ਮਹਾਬੀਰ ਸਿੰਘ ਭੁੱਲਰ ਨੇ ਇਸ ਮੌਕੇ ਕਿਹਾ ਕਿ ਸਿੱਖਿਆ ਵਿਭਾਗ ਦੀ ਅਣਥੱਕ ਮਿਹਨਤ ਅਤੇ ਬੀ.ਐਲ.ਓਜ਼ ਵਲੋਂ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਨਾਗਰਿਕ ਦੀ ਭਾਗੀਦਾਰੀ ਲਾਜ਼ਮੀ ਹੈ। ਉਨ੍ਹਾਂ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਉਮਰ 18 ਸਾਲ ਹੋ ਗਈ ਹੈ, ਉਹ ਆਪਣੀ ਵੋਟ ਜ਼ਰੂਰ ਬਣਵਾਉਣ । ਇਸ ਮੌਕੇ ਚੋਣ ਤਹਿਸੀਲਦਾਰ ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਭਾਸਕਰ ਜੋਸ਼ੀ, ਸਹਾਇਕ ਨੋਡਲ ਅਫ਼ਸਰ ਸਵੀਪ ਸੁਖਬੀਰ ਸਿੰਘ ਕੰਗ, ਸੁਪਰਡੰਟ ਸਰਬਜੀਤ ਸਿੰਘ, ਮਨਦੀਪ ਸਿੰਘ (ਵਾਈ.ਐਨ.ਵੀ.), ਨਿਸ਼ਾਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਅਨੁਸੂਚਿਤ ਜਾਤੀਆਂ ਕਮਿਸ਼ਨ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ - ਜਸਵੀਰ ਸਿੰਘ ਗੜ੍ਹੀ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਧਾਲੀਵਾਲ ਕਲੇਰ ਅਤੇ ਗੁੱਜਰਪੁਰਾ ਵਿਖੇ ਖੇਡ ਸਟੇਡੀਅਮਾਂ ਦੇ ਕੀਤੇ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।