25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਨੁਸੂਚਿਤ ਜਾਤੀਆਂ ਕਮਿਸ਼ਨ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ - ਜਸਵੀਰ ਸਿੰਘ ਗੜ੍ਹੀ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਕਾਸ ਭਵਨ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਅਤੇ ਇਲਾਕੇ ਦੇ ਹੋਰਨਾਂ ਪਤਵੰਤਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐਸ.

ਵਿਕਾਸ ਭਵਨ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਅਤੇ ਇਲਾਕੇ ਦੇ ਪਤਵੰਤਿਆਂ ਨਾਲ ਮੀਟਿੰਗ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ। ਤਸਵੀਰ: ਲਵ 25-08-2026
ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਕਾਸ ਭਵਨ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਅਤੇ ਇਲਾਕੇ ਦੇ ਹੋਰਨਾਂ ਪਤਵੰਤਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਪੀ. ਬਲਜੀਤ ਸਿੰਘ ਭੁੱਲਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਪੱਲਵ ਸ੍ਰੇਸ਼ਠਾ ਵੀ ਮੌਜੂਦ ਸਨ। ਇਸ ਦੌਰਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਚੇਅਰਮੈਨ ਅੰਗਦਦੀਪ ਸਿੰਘ ਸੋਹਲ ਨਾਲ ਜ਼ਿਲ੍ਹੇ ਦੇ ਲੋੜਵੰਦ ਅਤੇ ਪਛੜੇ ਵਰਗਾਂ ਨੂੰ ਮਿਲ ਰਹੀਆਂ ਭਲਾਈ ਸਕੀਮਾਂ ਦੇ ਮਿਲ ਰਹੇ ਲਾਭਾਂ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਡਕਰ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਕਮਜ਼ੋਰ ਵਰਗਾਂ ਸਮੇਤ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਬਿਹਤਰੀ ਲਈ ਲਗਾਤਾਰ ਕੰਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿਚ ਕ੍ਰਾਂਤੀ ਲਿਆ ਕੇ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਆਮ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਇਸ ਮੌਕੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਵਿਅਕਤੀ ਨਾਲ ਨਾਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਲਦ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਜ਼ਿਲ੍ਹਾ ਤਰਨ ਤਾਰਨ ਵਿਚ ਇਕ ਵੱਡੀ ਮੀਟਿੰਗ ਕਰਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਇਲਾਕੇ ਦੇ ਪੰਚ ਸਰਪੰਚ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਰੱਤੋਕੇ ਵਿਖੇ ਬਾਗਬਾਨੀ ਅਤੇ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਐਸ.ਆਈ.ਆਰ. ‘ਆਈਕਨ’ ਅਤੇ ਅਦਾਕਾਰ ਮਹਾਬੀਰ ਸਿੰਘ ਭੁੱਲਰ ਨੇ ਵੋਟਰ ਜਾਗਰੂਕਤਾ ਦਾ ਦਿੱਤਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।