25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਰੱਤੋਕੇ ਵਿਖੇ ਬਾਗਬਾਨੀ ਅਤੇ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ

ਖੇਮਕਰਨ, 24 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਪਿੰਡ ਰੱਤੋਕੇ ਵਿਖੇ ਵਾਤਾਵਰਨ ਪ੍ਰੇਮੀ ਡਾ. ਹਰਦਿਆਲ ਸਿੰਘ ਘਰਿਆਲਾ ਸਾਬਕਾ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਲਈ ਬਾਗਬਾਨੀ ਅਤੇ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਦਿੱਤਾ ਗਿਆ, ਜਿਸ ਦੌਰਾਨ ਉੁਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਹੰਜਣਾ, ਕੜੀ ਪੱਤਾ, ਅਰਜਨ ਅਤੇ ਹੋਰ ਗੁਣਕਾਰੀ ਦਰੱਖਤਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਜੀਤ ਡੈਸਕ 25-08-2026
ਖੇਮਕਰਨ, 24 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਪਿੰਡ ਰੱਤੋਕੇ ਵਿਖੇ ਵਾਤਾਵਰਨ ਪ੍ਰੇਮੀ ਡਾ. ਹਰਦਿਆਲ ਸਿੰਘ ਘਰਿਆਲਾ ਸਾਬਕਾ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਲਈ ਬਾਗਬਾਨੀ ਅਤੇ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਦਿੱਤਾ ਗਿਆ, ਜਿਸ ਦੌਰਾਨ ਉੁਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਹੰਜਣਾ, ਕੜੀ ਪੱਤਾ, ਅਰਜਨ ਅਤੇ ਹੋਰ ਗੁਣਕਾਰੀ ਦਰੱਖਤਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਨ੍ਹਾਂ ਦਰੱਖਤਾਂ ਤੋਂ ਪ੍ਰਾਪਤ ਹੋਣ ਵਾਲੇ ਖੁਰਾਕੀ ਤੱਤਾਂ ਅਤੇ ਸਿਹਤ ਲਈ ਇਨ੍ਹਾਂ ਦੇ ਲਾਭਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਗੁਣਕਾਰੀ ਦਰੱਖਤ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਲੋਂ ਸਕੂਲ ਵਿਚ ਲਾਉਣ ਲਈ ਨਿੰਮ, ਕੜੀ ਪੱਤਾ, ਗੁੜਮਾਰ, ਅਸ਼ਵਗੰਧਾ ਅਤੇ ਅੰਜੀਰ ਦੇ ਬੂਟੇ ਦਿੱਤੇ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਦੀ ਪ੍ਰੇਰਨਾ ਦਿੰਦਿਆਂ ਬਾਜ਼ਾਰੀ ਜੰਕ ਫੂਡ ਦੀ ਵਰਤੋਂ ਘੱਟ ਕਰਨ ਲਈ ਕਿਹਾ। ਇਸ ਦੇ ਨਾਲ ਹੀ ਚਿੱਟੀਆਂ ਵਸਤੂਆਂ ਜਿਵੇਂ ਖੰਡ, ਮੈਦਾ ਆਦਿ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਦਰਤੀ ਤੇ ਪੌਸ਼ਟਿਕ ਖੁਰਾਕ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਵੀ ਉਤਸ਼ਾਹਿਤ ਕੀਤਾ। ਲੈਕਚਰ ਦੌਰਾਨ ਵਿਦਿਆਰਥੀਆਂ ਨੇ ਬੜੀ ਰੁਚੀ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਵੱਖ-ਵੱਖ ਪੌਦਿਆਂ ਅਤੇ ਸਿਹਤ ਨਾਲ ਜੁੜੇ ਵਿਸ਼ਿਆਂ ਸੰਬੰਧੀ ਆਪਣੇ ਸਵਾਲ ਵੀ ਪੁੱਛੇ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀ, ਸਟਾਫ਼ ਮੈਂਬਰ ਅਤੇ ਪ੍ਰਿੰਸੀਪਲ ਮੈਡਮ ਧਰਮਬੀਰ ਕੌਰ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਵਲੋਂ ਡਾ. ਹਰਦਿਆਲ ਸਿੰਘ ਘਰਿਆਲਾ ਦਾ ਵਿਸ਼ੇਸ਼ ਲੈਕਚਰ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਅਨੁਸੂਚਿਤ ਜਾਤੀਆਂ ਕਮਿਸ਼ਨ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ - ਜਸਵੀਰ ਸਿੰਘ ਗੜ੍ਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।