25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ

ਝਬਾਲ, 24 ਅਗਸਤ (ਸੁਖਦੇਵ ਸਿੰਘ)- ਸੰਤ ਬਾਬਾ ਖੜਕ ਸਿੰਘ ਵਲੋਂ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਦੇ ਬੀ. ਏ.

ਅਜੀਤ ਡੈਸਕ 25-08-2026
ਝਬਾਲ, 24 ਅਗਸਤ (ਸੁਖਦੇਵ ਸਿੰਘ)- ਸੰਤ ਬਾਬਾ ਖੜਕ ਸਿੰਘ ਵਲੋਂ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਦੇ ਬੀ.ਏ. ਸਮੈਸਟਰ ਦੂਜਾ, ਬੀ-ਕਾਮ ਸਮੈਸਟਰ ਦੂਜਾ ਅਤੇ ਬੀ.ਸੀ.ਏ. ਸਮੈਸਟਰ ਦੂਜਾ ਦਾ ਨਤੀਜਾ 100 ਫੀਸਦੀ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਇਨ੍ਹਾਂ ਨਤੀਜਿਆ ਵਿਚ ਬੀ.ਏ. ਸਮੈਸਟਰ ਦੂਜੇ ਦੀ ਪਾਸ ਪ੍ਰਤੀਸ਼ਤ 98 ਫੀਸਦੀ ਬੀ ਕਾਮ ਸਮੈਸਟਰ ਦੂਜਾ ਅਤੇ ਬੀ.ਸੀ.ਏ. ਸਮੈਸਟਰ ਦੂਜਾ ਦੀ ਪਾਸ ਪ੍ਰਤੀਸ਼ਤ 100 ਫੀਸਦੀ ਰਹੀ। ਉਨ੍ਹਾਂ ਦੱਸਿਆ ਕਿ ਬੀ.ਏ. ਸਮੈਸਟਰ ਦੂਜੇ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 76 ਫੀਸਦੀ ਨਾਲ ਪਹਿਲਾ, ਸਰਬਜੀਤ ਕੌਰ ਅਤੇ ਅਮਨਪ੍ਰੀਤ ਕੌਰ ਨੇ 74 ਫੀਸਦੀ ਨਾਲ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀ-ਕਾਮ ਸਮੈਸਟਰ ਦੂਜੇ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 74 ਫੀਸਦੀ ਨਾਲ ਪਹਿਲਾ ਅਤੇ ਸਮਰੀਨ ਕੌਰ ਤੇ ਹਰਨੀਤ ਕੌਰ ਨੇ 70 ਫੀਸਦੀ ਨਾਲ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਬੀ.ਸੀ.ਏ. ਸਮੈਸਟਰ ਦੂਜੇ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ 77 ਫੀਸਦੀ ਨਾਲ ਪਹਿਲਾ, ਅਵਨੀਤ ਕੌਰ 73 ਫੀਸਦੀ ਨਾਲ ਦੂਜਾ ਅਤੇ ਅਰਸ਼ਪ੍ਰੀਤ ਕੌਰ 67 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ ਹੈ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਕੋਰਸਾਂ ਵਿਚ ਚੰਗੇ ਨੰਬਰ ਲੈ ਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਡਾ. ਅਮਰਬੀਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਚੰਦਪ੍ਰੀਤ ਕੌਰ ਅਤੇ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਵਲਟੋਹਾ ਦੇ ਵੱਖ-ਵੱਖ ਪਿੰਡਾਂ ’ਚ ਲੋਕ ਮਿਲਣੀ ਤਹਿਤ ਪਿੰਡਾਂ ’ਚ ਹੋਏ ਵੱਡੇ ਇਕੱਠ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਰੱਤੋਕੇ ਵਿਖੇ ਬਾਗਬਾਨੀ ਅਤੇ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।