26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਫਰੀਡਮ ਫਾਈਟਰਜ ਸੰਸਥਾ ਦੀਆਂ ਮੰਗਾਂ ਪ੍ਰਵਾਨ ਕਰੇ ਪੰਜਾਬ ਸਰਕਾਰ- ਹਰਿੰਦਰਪਾਲ ਸਿੰਘ ਖ਼ਾਲਸਾ

ਖਾਲੜਾ, 25 ਅਗਸਤ (ਜੱਜਪਾਲ ਸਿੰਘ ਜੱਜ)-ਫਰੀਡਮ ਫਾਈਟਰਜ ਉਤਰਾਧਿਕਾਰੀ ਸੰਸਥਾ ਪੰਜਾਬ ਦੀ ਮੀਟਿੰਗ ਸੰਸਥਾ ਦੇ ਜਨਰਲ ਸਕੱਤਰ ਜ਼ਿਲ੍ਹਾ ਤਰਨ ਤਾਰਨ ਸਕੱਤਰ ਸਿੰਘ ਦੇ ਗ੍ਰਹਿ ਵਿਖੇ ਸੰਸਥਾ ਦੇ ਸਰਪ੍ਰਸਤ ਹਰਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 26-08-2026
ਖਾਲੜਾ, 25 ਅਗਸਤ (ਜੱਜਪਾਲ ਸਿੰਘ ਜੱਜ)-ਫਰੀਡਮ ਫਾਈਟਰਜ ਉਤਰਾਧਿਕਾਰੀ ਸੰਸਥਾ ਪੰਜਾਬ ਦੀ ਮੀਟਿੰਗ ਸੰਸਥਾ ਦੇ ਜਨਰਲ ਸਕੱਤਰ ਜ਼ਿਲ੍ਹਾ ਤਰਨ ਤਾਰਨ ਸਕੱਤਰ ਸਿੰਘ ਦੇ ਗ੍ਰਹਿ ਵਿਖੇ ਸੰਸਥਾ ਦੇ ਸਰਪ੍ਰਸਤ ਹਰਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਿੰਦਰਪਾਲ ਸਿੰਘ ਖਾਲਸਾ ਨੇ ਫਰੀਡਮ ਫਾਈਟਰਜ ਪਰਿਵਾਰਾਂ ਦੀਆਂ ਮੰਗਾਂ, ਜਿਨ੍ਹਾਂ ’ਚ ਫਰੀਡਮ ਫਾਈਟਰਜ ਪਰਿਵਾਰਾਂ ਦੀ ਚੌਥੀ ਪੀੜ੍ਹੀ ਨੂੰ ਮਾਨਤਾ, ਬਿਨਾਂ ਸ਼ਰਤ ਮੁਫ਼ਤ ਬਿਜਲੀ, ਬਿਨਾਂ ਸ਼ਰਤ ਪਹਿਲ ਦੇ ਆਧਾਰ ’ਤੇ ਟਿਊਬਵੈੱਲ ਕੁਨੈਕਸ਼ਨ, ਨੌਕਰੀਆਂ ਵਿਚ 5 ਫੀਸਦੀ ਕੋਟਾ ਲਾਗੂ ਕੀਤਾ ਜਾਵੇ। ਹੋਰਨਾਂ ਸੂਬਿਆਂ ਦੀ ਤਰਜ ’ਤੇ ਪੰਜਾਬ ਵਿਚ ਵੀ ਫਰੀਡਮ ਫਾਈਟਰ ਪਰਿਵਾਰਾਂ ਨੂੰ ਪੈਨਸ਼ਨ ਦਿੱਤੀ ਜਾਵੇ, ਪਹਿਲ ਦੇ ਆਧਾਰ ਤੇ ਪ੍ਰਮੋਸ਼ਨ ਆਦਿ ਮੰਗਾਂ ਹਨ, ਜੋ ਕਈ ਵਾਰ ਸਰਕਾਰ ਦੇ ਸਾਹਮਣੇ ਰੱਖੀਆਂ ਗਈਆਂ। ਪੰਜਾਬ ਸਰਕਾਰ ਦੇ ਸੱਦੇ ’ਤੇ 12 ਅਗਸਤ ਨੂੰ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਚੰਡੀਗੜ੍ਹ ਵਿਖੇ ਫਰੀਡਮ ਫਾਈਟਰਜ ਸੰਸਥਾਵਾਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਹੋਈ, ਜਿਸ ਵਿਚ ਮੁੱਖ ਸਕੱਤਰ ਵਲੋਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਮਿਲਿਆ ਅਤੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਇਸ ਬਾਰੇ ਐਲਾਨ ਕਰੇਗੀ। ਖਾਲਸਾ ਨੇ ਦੱਸਿਆ ਕਿ ਆਸ ਸੀ ਕਿ ਪੰਜਾਬ ਸਰਕਾਰ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਮੰਗਾਂ ਮੰਨਣ ਸੰਬੰਧੀ ਐਲਾਨ ਕਰੇਗੀ, ਪਰ ਅਫਸੋਸ ਕਿ ਸਰਕਾਰ ਵਲੋਂ ਕੋਈ ਐਲਾਨ ਨਹੀਂ ਕੀਤਾ ਗਿਆ, ਜਿਸ ਨਾਲ ਫਰੀਡਮ ਫਾਈਟਰ ਪਰਿਵਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਹਰਿੰਦਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦ ਹੀ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੰਗਾਂ ਪ੍ਰਵਾਨ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ। ਇਸ ਮੀਟਿੰਗ ਵਿਚ ਸੰਸਥਾ ਦੇ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਜੋ ਕੁਝ ਦਿਨ ਪਹਿਲਾਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿਚ ਬਲਦੇਵ ਸਿੰਘ ਪ੍ਰਧਾਨ ਫਰੀਦਕੋਟ, ਮਾ. ਗੁਰਚਰਨ ਸਿੰਘ ਫਰੀਦਕੋਟ, ਸੁਰਜੀਤ ਸਿੰਘ ਭੁੱਚਰ, ਜਸਬੀਰ ਸਿੰਘ ਬੱਲਿਆਂਵਾਲਾ, ਸਕੱਤਰ ਸਿੰਘ ਪਹੂਵਿੰਡ, ਮੋਹਨ ਸਿੰਘ ਸੁਰਸਿੰਘ, ਸਤਨਾਮ ਸਿੰਘ ਵਾਂ, ਬਲਜੀਤ ਸਿੰਘ ਕਸੇਲ, ਕਾਰਜ ਕਸੇਲ, ਜਗਦੀਪ ਸਿੰਘ ਮਾਲੇਚੱਕ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੂੰ ਫਤਿਆਬਾਦ ਦੀਆਂ ਬੀਬੀਆਂ ਨੇ ਵੱਡੀ ਲੀਡ ਨਾਲ ਜਿਤਾਉਣ ਦਾ ਦਿਵਾਇਆ ਵਿਸ਼ਵਾਸ ਅਗਲੀ ਖ਼ਬਰ ਲੁਟੇਰੇ ਨੌਜਵਾਨ ਨੂੰ ਗੋਲੀ ਮਾਰ ਕੇ ਹੋਏ ਫ਼ਰਾਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।