26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅੱਜ ਕੀਤੇ ਜਾਣਗੇ ਮੁੱਖ ਮੰਤਰੀ ਨੂੰ ਸਵਾਲ - ਮਾਣੋਚਾਹਲ, ਸ਼ੱਕਰੀ

ਤਰਨ ਤਾਰਨ, 25 ਅਗਸਤ (ਪਰਮਜੀਤ ਜੋਸ਼ੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ-ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ-ਮਜ਼ਦੂਰ ਮੋਰਚੇ ਵਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸਕੱਤਰ ਹਰਜਿੰਦਰ ਸਿੰਘ ਸ਼ੱਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ, ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ, ਜੋ ਲਗਪਗ 3.

ਅਜੀਤ ਡੈਸਕ 26-08-2026
ਤਰਨ ਤਾਰਨ, 25 ਅਗਸਤ (ਪਰਮਜੀਤ ਜੋਸ਼ੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ-ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ-ਮਜ਼ਦੂਰ ਮੋਰਚੇ ਵਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸਕੱਤਰ ਹਰਜਿੰਦਰ ਸਿੰਘ ਸ਼ੱਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ, ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ, ਜੋ ਲਗਪਗ 3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਿਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸੰਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ‘ ਆਪ’ ਸਰਕਾਰ ਦੇ ਰਾਜ ’ਚ ਪੰਜਾਬ ’ਚ ਨਸ਼ਿਆਂ, ਲੁੱਟਾਂ-ਖੋਹਾਂ ਤੇ ਕਤਲੋਗਾਰਤ ਦੀਆਂ ਘਟਨਾਵਾਂ ’ਚ ਹੋਇਆ ਵਾਧਾ– ਭੁੱਲਰ ਅਗਲੀ ਖ਼ਬਰ ਪਿੰਡ ਵਾਸੀਆਂ ਸੁਰਜੀਤ ਸਿੰਘ ਸੰਧੂ ਦੀ ਪਹਿਲਕਦਮੀ ਤੇ ਘਰ-ਘਰ “ਪਾਇਲ”ਵੰਡ ਕੇ ਮਨਾਇਆ ਜਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।