27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁੱਖ ਮੰਤਰੀ ਨੂੰ ਸਵਾਲ ਕਰਨ ਪੁੱਜੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਬੈਰੀਕੇਡ ਲਾ ਕੇ ਰੋਕਿਆ

ਗੋਇੰਦਵਾਲ ਸਾਹਿਬ, 26 ਅਗਸਤ (ਸਕੱਤਰ ਸਿੰਘ ਅਟਵਾਲ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵਲੋਂ ਪੰਜਾਬ ਸਰਕਾਰ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਬੈਰੀਕੇਡ ਲਾ ਕੇ ਗੋਇੰਦਵਾਲ ਸਾਹਿਬ ਪਹੁੰਚਣ ਤੋਂ ਰੋਕਿਆ ਗਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਦਰਮਿਆਨ ਭਾਰੀ ਤਕਰਾਰ ਹੋਈ।

ਅਜੀਤ ਡੈਸਕ 27-08-2026

ਗੋਇੰਦਵਾਲ ਸਾਹਿਬ, 26 ਅਗਸਤ (ਸਕੱਤਰ ਸਿੰਘ ਅਟਵਾਲ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵਲੋਂ ਪੰਜਾਬ ਸਰਕਾਰ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਬੈਰੀਕੇਡ ਲਾ ਕੇ ਗੋਇੰਦਵਾਲ ਸਾਹਿਬ ਪਹੁੰਚਣ ਤੋਂ ਰੋਕਿਆ ਗਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਦਰਮਿਆਨ ਭਾਰੀ ਤਕਰਾਰ ਹੋਈ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ 3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਿਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ, ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ ’ਤੇ ਬਦਲਵੀਂਆਂ ਫ਼ਸਲਾਂ, ਜਿਵੇਂ ਦਾਲਾਂ, ਮੱਕੀ, ਬਾਸਮਤੀ ’ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ, ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ ’ਤੇ ਸਰਕਾਰ ਕਦੋਂ ਅਮਲ ਕਰੇਗੀ, ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸੰਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਮੰਡਲ ਵਿਚ ਪਹਿਲੀ ਵਾਰ ਆਰ.ਐੱਫ.ਐਬਲੇਸ਼ਨ ਇਲਾਜ ਦੀ ਸਹੂਲਤ ਆਪ੍ਰੇਸ਼ਨ ਰਹੀਂ ਗੋਡੇ ਨਾ ਬਦਲਣ ਦੀ ਸੂਰਤ ’ਚ ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।