‘ ਆਪ’ ਦੀ ਸੀਨੀਅਰ ਲੀਡਰਸ਼ਿਪ ਅਤੇ ਬਲਾਕ ਨੋਡਲ ਅਫਸਰ ਵਲੋਂ ਪੰਡੋਰੀ ਤਖ਼ਤ ਮੱਲ ਸਕੂਲ ਦਾ ਅਚਨਚੇਤ ਦੌਰਾ
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)– ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਅੰਜੂ ਸ਼ਰਮਾ ਅਤੇ ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ ਦੀ ਅਗਵਾਈ ਹੇਠ ਮੀਡੀਆ ਟੀਮ ਸਮੇਤ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤ ਮੱਲ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸਕੂਲ ਦੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੀ ਬਿਲਡਿੰਗ ਅਤੇ ਸਕੂਲ ਦੀ ਸਫ਼ਾਈ ਅਤੇ ਅਨੁਸ਼ਾਸਨ ਵੇਖ ਕੇ ਸਮੁੱਚੀ ਟੀਮ ਬਹੁਤ ਖੁਸ਼ ਹੋਈ।
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)– ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਅੰਜੂ ਸ਼ਰਮਾ ਅਤੇ ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ ਦੀ ਅਗਵਾਈ ਹੇਠ ਮੀਡੀਆ ਟੀਮ ਸਮੇਤ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤ ਮੱਲ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸਕੂਲ ਦੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੀ ਬਿਲਡਿੰਗ ਅਤੇ ਸਕੂਲ ਦੀ ਸਫ਼ਾਈ ਅਤੇ ਅਨੁਸ਼ਾਸਨ ਵੇਖ ਕੇ ਸਮੁੱਚੀ ਟੀਮ ਬਹੁਤ ਖੁਸ਼ ਹੋਈ। ਟੀਮ ਵਲੋਂ ਸਕੂਲ ਦੇ ਵਿਕਾਸ ਕਾਰਜਾਂ, ਸਿੱਖਿਆ ਦੇ ਮਿਆਰ, ਮਿਡ-ਡੇ-ਮੀਲ ਆਦਿ ਸਮੇਤ ਹੋਰ ਵੀ ਕੰਮਾ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਅੰਜੂ ਸ਼ਰਮਾ ਨੇ ਕਿਹਾ ਕਿ ਇਹ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖ਼ਤਮੱਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੇਲੇ ਹੋ ਰਹੀ ਸਿੱਖਿਆ ਕ੍ਰਾਂਤੀ ਦੀ ਮੂੰਹ ਬੋਲਦੀ ਤਸਵੀਰ ਹੈ। ਜਿਸ ਵਿਚ ਬੱਚਿਆਂ ਦੀ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਈ ਸਕੂਲ ਦਾ ਸਮੁੱਚਾ ਸਟਾਫ਼ ਮੁੱਖ ਅਧਿਆਪਕ ਜਗਜੀਤ ਸਿੰਘ ਦੀ ਅਗਵਾਈ ਹੇਠ ਦਿਨ ਰਾਤ ਮਿਹਨਤ ਕਰ ਰਿਹਾ ਹੈ। ਸਕੂਲ ਦੀ ਬਹੁਤ ਖੂਬ ਸੂਰਤ ਇਮਾਰਤ, ਜਮਾਤਾਂ ਵਿਚ ਲੱਗੇ ਪ੍ਰੋਜੈਕਟਰ, ਐਲ.ਈ.ਡੀ. ਪੈਨਲ, ਫਰਨੀਚਰ, ਮਿਡ ਡੇ ਮੀਲ, ਵਿਦਿਆਰਥੀਆਂ ਦੀਆਂ ਵਰਦੀਆਂ ਆਦਿ ਕਿਸੇ ਵੀ ਪ੍ਰਾਈਵੇਟ ਸਕੂਲ ਮਾਤ ਪਾਉਂਦੇ ਹਨ। ਸਕੂਲ ਦੇ ਵਿਦਿਆਰਥੀ ਹਰ ਸਾਲ ਨਵੋਦਿਆ ਵਿਦਿਆਲਿਆ ਵਿੱਚ ਦਾਖਲਾ ਲੈ ਰਹੇ ਹਨ। ਸਕੂਲ ਦੇ ਵਿਦਿਆਰਥੀ ਹਰ ਸਾਲ ਖੇਡਾਂ ਵਿਚ ਰਾਜ ਪੱਧਰ ਤੱਕ ਭਾਗ ਲੈ ਰਹੇ ਹਨ। ਇਹ ਸਭ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸਰਕਾਰ ਦੇ ਕਾਰਨ ਹੋ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਨੂੰ ਬੜਾ ਹੀ ਸੁਖਾਵਾਂ ਮਹੋਲ ਪ੍ਰਦਾਨ ਕੀਤਾ ਹੋਇਆ ਹੈ । ਸਕੂਲਾਂ ਨੂੰ ਲਗਾਤਾਰ ਗ੍ਰਾਟਾਂ ਜਾਰੀ ਹੋ ਰਹੀਆਂ ਹਨ। ਇਸ ਸਮੇਂ ਬੀ.ਐਨ.ਓ. ਪ੍ਰਭਜੋਤ ਸਿੰਘ ਨੇ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਸਕੂਲ ਦੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਹੇਠ ਵੱਖ ਵੱਖ ਖੇਤਰਾਂ ਵਿਚ ਮੱਲਾਂ ਮਾਰ ਰਹੇ ਹਨ । ਇਸ ਸਕੂਲ ਦੇ ਦੋ ਮੁੱਖ ਅਧਿਆਪਕਾ ਨੂੰ ਵੱਖ ਵੱਖ ਸਮੇਂ ਉੱਤੇ ਦੋ ਸਟੇਟ ਐਵਾਰਡ ਵੀ ਮਿਲ ਚੁੱਕੇ ਹਨ । ਮੁੱਖ ਅਧਿਆਪਕ ਜਗਜੀਤ ਸਿੰਘ ਖਹਿਰਾ ਨੇ ਕਿਹਾ ਕਿ ਅਸੀਂ ਸਰਕਾਰ ਦੇ ਬਹੁਤ ਸ਼ੁਕਰਗੁਜ਼ਾਰ ਹਾਂ, ਜਿਨ੍ਹਾਂ ਵੱਲੋਂ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਗ੍ਰਾਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ, ਡਾਕਟਰ ਹਰਜੀਤ ਸਿੰਘ, ਅਧਿਆਪਕ ਗੁਰਿੰਦਰਪਾਲ ਸਿੰਘ, ਕਿਰਨਦੀਪ ਕੌਰ, ਰਵਿੰਦਰ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਰਾਜਬੀਰ ਕੌਰ, ਸਿਮਰ ਕੌਰ ਅਤੇ ਐਸ.ਐਮ. ਸੀ. ਕਮੇਟੀ ਮੈਂਬਰ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।