27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਨੇ ਨਾ ਪਹੁੰਚ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਕੀਤਾ ਖਿਲਵਾੜ-ਔਲਖ

ਗੋਇੰਦਵਾਲ ਸਾਹਿਬ, 26 ਅਗਸਤ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਰਕਾਰੀ ਸਮਾਗਮ ’ਚ ਮੁੱਖ ਮੰਤਰੀ ਨੇ ਨਾ ਪਹੁੰਚ ਇਲਾਕੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ । ਪੰਜਾਬ ਭਰ ਤੋ ਸਰਕਾਰੀ ਬੱਸਾਂ ਵਿੱਚ ਲੋਕਾਂ ਨੂੰ ਲਿਆ ਕੇ ਸਰਕਾਰੀ ਮਸੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਗਈ, ਪਹਿਲਾਂ ਹੀ ਕਰਜੇ ਦੀ ਮਾਰ ਝੱਲ ਸੂਬੇ ’ਤੇ ਬੇਲੋੜਾ ਬੋਝ ਪਾਇਆ ਗਿਆ ਹੈ, ਗੋਇੰਦਵ ਾਲ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਅਸਫਲ ਰੈਲੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਅੱਜ ਜਿਸ ਤਰ੍ਹਾਂ ਆਮ ਲੋਕਾਂ ਅਤੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਸੀ , ਉਹ ਬੇਹੱਦ ਨਿੰਦਣਯੋਗ ਹੈ।

ਕੁਲਦੀਪ ਸਿੰਘ ਔਲਖ 27-08-2026
ਗੋਇੰਦਵਾਲ ਸਾਹਿਬ, 26 ਅਗਸਤ (ਸਕੱਤਰ ਸਿੰਘ ਅਟਵਾਲ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਰਕਾਰੀ ਸਮਾਗਮ ’ਚ ਮੁੱਖ ਮੰਤਰੀ ਨੇ ਨਾ ਪਹੁੰਚ ਇਲਾਕੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ । ਪੰਜਾਬ ਭਰ ਤੋ ਸਰਕਾਰੀ ਬੱਸਾਂ ਵਿੱਚ ਲੋਕਾਂ ਨੂੰ ਲਿਆ ਕੇ ਸਰਕਾਰੀ ਮਸੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਗਈ, ਪਹਿਲਾਂ ਹੀ ਕਰਜੇ ਦੀ ਮਾਰ ਝੱਲ ਸੂਬੇ ’ਤੇ ਬੇਲੋੜਾ ਬੋਝ ਪਾਇਆ ਗਿਆ ਹੈ, ਗੋਇੰਦਵ ਾਲ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਅਸਫਲ ਰੈਲੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਅੱਜ ਜਿਸ ਤਰ੍ਹਾਂ ਆਮ ਲੋਕਾਂ ਅਤੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਸੀ , ਉਹ ਬੇਹੱਦ ਨਿੰਦਣਯੋਗ ਹੈ। ਉਨਾ ਕਿਹਾ ਕਿ ਸ਼੍ਰੀ ਖਡੂਰ ਸਾਹਿਬ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਜਾਣ ਵਾਲੇ ਇਕੋ-ਇਕ ਮੁੱਖ ਰਸਤੇ ‘ਤੇ ਗੁਰਦੁਆਰਾ ਦਮਦਮਾ ਸਾਹਿਬ, ਜਿੱਥੇ ਸ੍ਰੀ ਗੁਰੂ ਅਮਰਦਾਸ ਜੀ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਜਾਂਦੇ ਸਮੇਂ ਦਮ ਲੈਂਦੇ ਸਨ ਦੇ ਬਿਲਕੁਲ ਸਾਹਮਣੇ ਬੈਰੀਕੇਡ ਲਗਾ ਕੇ ਸ਼ਾਂਤਮਈ ਢੰਗ ਨਾਲ ਆਪਣੇ ਸਵਾਲ ਪੁੱਛਣ ਲਈ ਜਾ ਰਹੇ ਕਿਸਾਨਾਂ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਰੈਲੀ ਜਾ ਕੇ ਕਿਸਾਨਾਂ ਨੂੰ ਆਪਣੇ ਸਵਾਲ ਪੁੱਛਣ ਦਾ ਹੱਕ ਵੀ ਨਹੀਂ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਗੈਰ ਹਾਜ਼ਰੀ ’ਤੇ ਅਕਾਲੀ ਆਗੂਆਂ ਰਮਨਦੀਪ ਕੌਰ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਦੇ ਤਿੱਖੇ ਸਵਾਲ ਅਗਲੀ ਖ਼ਬਰ ਸਰਪੰਚ ਹਰਮੰਦਰ ਸਿੰਘ ਕਲਸ ਨੂੰ ਸਦਮਾ, ਫੁੱਫੜ ਸਰਪੰਚ ਬਗੀਚਾ ਸਿੰਘ ਦਰਾਜਕੇ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।