27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁੱਖ ਮੰਤਰੀ ਦੀ ਗੈਰ ਹਾਜ਼ਰੀ ’ਤੇ ਅਕਾਲੀ ਆਗੂਆਂ ਰਮਨਦੀਪ ਕੌਰ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਦੇ ਤਿੱਖੇ ਸਵਾਲ

ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)–ਹਲਕਾ ਖਡੂਰ ਸਾਹਿਬ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਕਾਰਨ ਸਵਾਲਾਂ ਦੇ ਘੇਰੇ ਵਿਚ ਆ ਗਈ । ਰੈਲੀ ਸਮਾਪਤ ਹੁੰਦਿਆਂ ਹੀ ਕਈ ਜਥੇਬੰਦੀਆਂ ਵਲੋਂ ਭਗਵੰਤ ਮਾਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ।

* ਕਿਹਾ ਕਰੋੜਾਂ ਖਰਚ ਕੇ ਰੈਲੀ ਕਰਵਾਉਣ ਦਾ ਕੀ ਫਾਇਦਾ ਸੰਬੋਧਨ ਕਰਦੇ ਹੋਏ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ । ਮੁੱਖ ਮੰਤਰੀ ਦੀ ਗੈਰ ਹਾਜ਼ਰੀ ’ਤੇ ਅਕਾਲੀ ਆਗੂਆਂ ਰਮਨਦੀਪ ਕੌਰ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਦੇ ਤਿੱਖੇ ਸਵਾਲ 27-08-2026
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)–ਹਲਕਾ ਖਡੂਰ ਸਾਹਿਬ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਕਾਰਨ ਸਵਾਲਾਂ ਦੇ ਘੇਰੇ ਵਿਚ ਆ ਗਈ । ਰੈਲੀ ਸਮਾਪਤ ਹੁੰਦਿਆਂ ਹੀ ਕਈ ਜਥੇਬੰਦੀਆਂ ਵਲੋਂ ਭਗਵੰਤ ਮਾਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਆਮ ਆਦਮੀ ਪਾਰਟੀ ਨੂੰ ਤਿੱਖੇ ਸਵਾਲ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਰੈਲੀ ਵਿਚ ਪਹੁੰਚਣਾ ਹੀ ਨਹੀਂ ਸੀ ਤਾਂ ਲੋਕਾਂ ਨੂੰ ਇੰਨੀਆਂ ਮੁਸ਼ਕਿਲਾਂ ਵਿਚ ਪਾਉਣ ਅਤੇ ਸਰਕਾਰੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਖਰਚਣ ਦੀ ਕੀ ਲੋੜ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕ ਆਪਣੇ ਮੁੱਖ ਮੰਤਰੀ ਕੋਲ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਅਤੇ ਮੰਗਾਂ ਰੱਖਣ ਦੀਆਂ ਉਮੀਦਾਂ ਲੈ ਕੇ ਬੈਠੇ ਸਨ। ਲੋਕਾਂ ਨੂੰ ਆਸ ਸੀ ਕਿ ਮੁੱਖ ਮੰਤਰੀ ਖੁਦ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਕੋਈ ਠੋਸ ਐਲਾਨ ਕਰਨਗੇ ਪਰ ਮੁੱਖ ਮੰਤਰੀ ਦੀ ਗੈਰਹਾਜ਼ਰੀ ਨੇ ਲੋਕਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਭਗਵੰਤ ਮਾਨ ਨੂੰ ਰੈਲੀ ਵਿਚ ਨਾ ਪਹੁੰਚ ਸਕਣ ਬਾਰੇ ਪਤਾ ਸੀ ਤਾਂ ਕੀ ਉਹ ਵੀਡੀਓ ਕਾਨਫਰੰਸ ਜਾਂ ਵੀਡੀਓ ਸੰਦੇਸ਼ ਰਾਹੀਂ ਹੀ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਨਹੀਂ ਕਰ ਸਕਦੇ ਸਨ? ਕੀ ਮੁੱਖ ਮੰਤਰੀ ਨੂੰ ਇਹ ਨਹੀਂ ਪਤਾ ਕਿ ਖਡੂਰ ਸਾਹਿਬ ਹਲਕੇ ਦੇ ਲੋਕ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਦੀ ਉਡੀਕ ਕਰ ਰਹੇ ਸਨ ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਨੇ ਜ਼ਿਲ੍ਹਾ ਕ੍ਰਿਕਟ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਨੇ ਨਾ ਪਹੁੰਚ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਕੀਤਾ ਖਿਲਵਾੜ-ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।