ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣਾ ਅਤੇ ਬੰਦੀ ਸਿੰਘਾਂ ਨਾਲ ਦੋਹਰਾ ਮਾਪਦੰਡ ਬੇਹੱਦ ਚਿੰਤਾਜਨਕ- ਮੁੰਡਾਪਿੰਡ, ਐਮਾ
ਝਬਾਲ, 26 ਅਗਸਤ (ਸੁਖਦੇਵ ਸਿੰਘ) -ਡੇਰਾ ਸੱਚਾ ਸੌਦਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਅਤੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਵਲੋਂ ਪੱਖਪਾਤੀ ਰਵੱਈਆ ਅਪਣਾਉਣਾ ਬੇਹੱਦ ਚਿੰਤਾਜਨਕ ਦੱਸਦਿਆਂ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ, ਦਲਜੀਤ ਸਿੰਘ ਐਮਾ ਅਤੇ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਅਤੇ ਸ਼ਰਨਜੀਤ ਸਿੰਘ ਭੋਜੀਆਂ ਨੇ ਕਿਹਾ ਕਿ ਇਕ ਪਾਸੇ ਗੰਭੀਰ ਅਪਰਾਧਾਂ ਵਿਚ ਸਜ਼ਾਯਾਫਤਾ ਡੇਰਾ ਮੁਖੀ ਨੂੰ ਕੁਝ ਮਹੀਨਿਆਂ ਬਾਅਦ ਪੈਰੋਲ ਅਤੇ ਫਰਲੋ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਬੰਦੀ ਸਿੰਘ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਆਪਣੇ ਪਰਿਵਾਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ’ਤੇ ਸਰਕਾਰਾਂ ਵਲੋਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾਉਣ ਦੀ ਨੀਤੀ ਹੈ।
ਝਬਾਲ, 26 ਅਗਸਤ (ਸੁਖਦੇਵ ਸਿੰਘ) -ਡੇਰਾ ਸੱਚਾ ਸੌਦਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਅਤੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਵਲੋਂ ਪੱਖਪਾਤੀ ਰਵੱਈਆ ਅਪਣਾਉਣਾ ਬੇਹੱਦ ਚਿੰਤਾਜਨਕ ਦੱਸਦਿਆਂ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਪਰਮਜੀਤ ਸਿੰਘ ਮੁੰਡਾਪਿੰਡ, ਦਲਜੀਤ ਸਿੰਘ ਐਮਾ ਅਤੇ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਅਤੇ ਸ਼ਰਨਜੀਤ ਸਿੰਘ ਭੋਜੀਆਂ ਨੇ ਕਿਹਾ ਕਿ ਇਕ ਪਾਸੇ ਗੰਭੀਰ ਅਪਰਾਧਾਂ ਵਿਚ ਸਜ਼ਾਯਾਫਤਾ ਡੇਰਾ ਮੁਖੀ ਨੂੰ ਕੁਝ ਮਹੀਨਿਆਂ ਬਾਅਦ ਪੈਰੋਲ ਅਤੇ ਫਰਲੋ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਬੰਦੀ ਸਿੰਘ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਆਪਣੇ ਪਰਿਵਾਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ’ਤੇ ਸਰਕਾਰਾਂ ਵਲੋਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾਉਣ ਦੀ ਨੀਤੀ ਹੈ। ਜੇਕਰ ਕਾਨੂੰਨ ਸਭ ਲਈ ਬਰਾਬਰ ਹੈ ਤਾਂ ਫਿਰ ਇਕ ਵਿਅਕਤੀ ਲਈ ਵਾਰ-ਵਾਰ ਨਰਮੀ ਅਤੇ ਦੂਜਿਆਂ ਲਈ ਸਖਤੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ 30-35 ਸਾਲਾ ਤੋਂ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਮਨੁੱਖੀ ਅਧਿਕਾਰਾਂ ਤਹਿਤ ਆਪਣੇ ਪਰਿਵਾਰ ਨਾਲ਼ ਮਿਲ਼ਣ ਦਾ ਮੌਕਾ ਤੱਕ ਨਹੀਂ ਦਿੱਤਾ ਜਾ ਰਿਹਾ ਹੈ, ਜੋ ਕਿ ਇਨਸਾਫ਼ ਦੇ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਦੇਣ ਅਤੇ ਦੋਹਰੀ ਨੀਤੀ ਬੰਦ ਕਰਨ ਦੀ ਮੰਗ ਕੀਤੀ ਹੈ।