28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

‘ਮਹਾ ਹੜਤਾਲ’ ਨੂੰ ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਦਾ ਸਮਰਥਨ– ਡਾ.ਵੇਈਂਪੂਈ

ਫਤਿਆਬਾਦ, 27 ਅਗਸਤ (ਹਰਵਿੰਦਰ ਸਿੰਘ ਧੂੰਦਾ)–ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ਵਿਚ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’ ਅਤੇ ਸਮੂਹਿਕ ਆਕਸਮਿਕ ਛੁੱਟੀ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ.

ਅਵਤਾਰ ਸਿੰਘ ਵੇਈਪੂਈ 28-08-2026
ਫਤਿਆਬਾਦ, 27 ਅਗਸਤ (ਹਰਵਿੰਦਰ ਸਿੰਘ ਧੂੰਦਾ)–ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ਵਿਚ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’ ਅਤੇ ਸਮੂਹਿਕ ਆਕਸਮਿਕ ਛੁੱਟੀ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਭਾਜਪਾ ਜ਼ਿਲ੍ਹਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈ ਨੇ ਕਿਹਾ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਬਕਾਇਆ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਅਪਣਾਉਣ ਲਈ ਮਜ਼ਬੂਰ ਹੋਣਾ ਪਿਆ। ਡਾ. ਵੇਈਂਪੂਈ ਨੇ ਕਿਹਾ ਕਿ ਲੰਬਿਤ ਡੀ.ਏ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਹੁਣ ਕਿਸੇ ਵੀ ਤਰ੍ਹਾਂ ਦੇ ਬਹਾਨੇ ਜਾਂ ਪ੍ਰਸ਼ਾਸਨਿਕ ਅੜਚਨਾਂ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਟਾਲਣ ਦੀ ਬਜਾਏ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੌਸ਼ਹਿਰਾ ਢਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਮਾਂ ਆ ਗਿਆ ਨੀਲੀਆਂ ਦਸਤਾਰਾਂ ਵਾਲੇ ਜੁਝਾਰੂ ਅਕਾਲੀ ਵਰਕਰਾਂ ਦੇ ਅੱਗੇ ਆਉਣ ਦਾ - ਬਿੱਲਾ ਸੇਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।