28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੁਲਿਸ ਪਾਸੋਂ ਹੱਥਕੜੀ ਛੁਡਾ ਕੇ ਫ਼ਰਾਰ ਹੋਇਆ ਮੁਲਜ਼ਮ

ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)—ਥਾਣਾ ਸਦਰ ਤਰਨ ਤਾਰਨ ਵਿਖੇ ਵੱਖ-ਵੱਖ ਧਰਾਵਾਂ ਤਹਿਤ ਦਰਜ ਇਕ ਮਾਮਲੇ ਵਿਚ ਲੋੜੀਦੇ ਮੁਲਜ਼ਮ ਦਾ ਮੈਡੀਕਲ ਕਰਵਾਉਣ ਆਈ ਪੁਲਿਸ ਪਾਸੋਂ ਹੱਥਕੜੀ ਛੁਡਾ ਕੇ ਮੁਲਜ਼ਮ ਫਰਾਰ ਹੋ ਗਿਆ। ਏ.

ਅਜੀਤ ਡੈਸਕ 28-08-2026
ਤਰਨ ਤਾਰਨ, 27 ਅਗਸਤ (ਹਰਿੰਦਰ ਸਿੰਘ)—ਥਾਣਾ ਸਦਰ ਤਰਨ ਤਾਰਨ ਵਿਖੇ ਵੱਖ-ਵੱਖ ਧਰਾਵਾਂ ਤਹਿਤ ਦਰਜ ਇਕ ਮਾਮਲੇ ਵਿਚ ਲੋੜੀਦੇ ਮੁਲਜ਼ਮ ਦਾ ਮੈਡੀਕਲ ਕਰਵਾਉਣ ਆਈ ਪੁਲਿਸ ਪਾਸੋਂ ਹੱਥਕੜੀ ਛੁਡਾ ਕੇ ਮੁਲਜ਼ਮ ਫਰਾਰ ਹੋ ਗਿਆ। ਏ.ਐੱਸ.ਆਈ. ਕੰਵਲਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਭਰੋਵਾਲ ਨੇ ਦੱਸਿਆ ਕਿ ਉਹ ਪੁਲਿਸ ਕਰਮਚਾਰੀਆਂ ਸਮੇਤ ਥਾਣਾ ਸਦਰ ਤਰਨਤਾਰਨ ਵਿਖੇ 16 ਅਕਤੂਬਰ 2023 ਨੂੰ ਵੱਖ-ਵੱਖ ਧਰਾਵਾਂ ਤਹਿਤ ਦਰਜ ਇਕ ਮਾਮਲੇ ਵਿਚ ਪੀ.ਓ.ਸੰਨੀ ਪੁੱਤਰ ਸਾਹਿਬ ਸਿੰਘ ਵਾਸੀ ਝੰਡੇਰ ਤਰਨ ਤਾਰਨ ਨੂੰ ਗਿ੍ਰਫ਼ਤਾਰ ਕਰਕੇ ਉਸ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਤਰਨ ਤਾਰਨ ਮੌਜੂਦ ਸੀ ਤਾਂ ਉਕਤ ਮੁਲਜ਼ਮ ਪੁਲਿਸ ਕਰਮਚਾਰੀਆਂ ਨੂੰ ਧੱਕਾ ਮਾਰ ਕੇ ਹੱਥਕੜੀ ਕੱਢ ਕੇ ਫ਼ਰਾਰ ਹੋ ਗਿਆ। ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ ਭਰ ’ਚ ਮੁਲਾਜ਼ਮ ਅਤੇ ਪੈਨਸ਼ਨਰ ਐਸੋਸੀਏਸ਼ਨ ਜਥੇਬੰਦੀਆਂ ਦੇ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।