28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਭਿੱਖੀਵਿੰਡ ਵਿਖੇ ਚੱਲ ਰਹੇ ਗੈਰ ਕਾਨੂੰਨੀ ਢੰਗ ਨਾਲ ਨਸ਼ਾ ਮੁਕਤੀ ਕੇਂਦਰ ਸੀਲ

ਭਿੱਖੀਵਿੰਡ, 27 ਅਗਸਤ (ਬੌਬੀ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਖ਼ਿਲਾਫ਼ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਸਿੰਧੂ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੇ ਨਿਰਦੇਸ਼ਾਂ ਤਹਿਤ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ।

ਅਜੀਤ ਡੈਸਕ 28-08-2026
ਭਿੱਖੀਵਿੰਡ, 27 ਅਗਸਤ (ਬੌਬੀ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਖ਼ਿਲਾਫ਼ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਸਿੰਧੂ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੇ ਨਿਰਦੇਸ਼ਾਂ ਤਹਿਤ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ। ਇਸ ਟੀਮ ਵਿਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਐਸ.ਡੀ.ਐਮ. ਭਿੱਖੀਵਿੰਡ, ਡੀ.ਐਸ.ਪੀ. ਭਿੱਖੀਵਿੰਡ, ਡਾ. ਪਵਨਦੀਪ ਨੋਡਲ ਅਫ਼ਸਰ ਡੀ-ਐਡਿਕਸ਼ਨ ਸੈਂਟਰ, ਪਰਮਿੰਦਰ ਸਿੰਘ ਕਾਊਂਸਲਰ ਅਤੇ ਸਰਬਜੀਤ ਸਿੰਘ ਆਦਿ ਸ਼ਾਮਿਲ ਸਨ । ਇਸ ਵਿਸ਼ੇਸ਼ ਟੀਮ ਵਲੋਂ ਭਿੱਖੀਵਿੰਡ ਵਿਖੇ ਚੱਲ ਰਹੇ ਇੱਕ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ’ਤੇ ਸਾਂਝੀ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਕੇਂਦਰ ਬਿਨਾਂ ਲੋੜੀਂਦੀ ਮਨਜ਼ੂਰੀ, ਬਿਨਾਂ ਰਜਿਸਟ੍ਰੇਸ਼ਨ ਅਤੇ ਬਿਨਾਂ ਯੋਗਤਾ ਪ੍ਰਾਪਤ ਸਟਾਫ਼ ਦੇ ਗੈਰ-ਕਾਨੂੰਨੀ ਢੰਗ ਨਾਲ ਚਲਾਇਆ ਜਾ ਰਿਹਾ ਸੀ । ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਮਰੀਜ਼ਾਂ ਦੀ ਦੇਖਭਾਲ, ਇਲਾਜ, ਰਿਹਾਇਸ਼ ਅਤੇ ਸੁਰੱਖਿਆ ਸਬੰਧੀ ਬੁਨਿਆਦੀ ਮਾਪਦੰਡਾਂ ਦੀ ਗੰਭੀਰ ਉਲੰਘਣਾ ਵੀ ਸਾਹਮਣੇ ਆਈ। ਕਾਰਵਾਈ ਦੌਰਾਨ 16 ਮਰੀਜ਼ ਅਜਿਹੇ ਪਾਏ ਗਏ ਜਿਨ੍ਹਾਂ ਨੂੰ ਜ਼ਬਰਦਸਤੀ ਕੇਂਦਰ ਵਿਚ ਦਾਖ਼ਲ ਕਰਕੇ ਰੱਖਿਆ ਗਿਆ ਸੀ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਤਰੀਕੇ ਨਾਲ ਸਰਕਾਰੀ ਨਸ਼ਾ ਮੁਕਤੀ ਕੇਂਦਰ ਤਰਨ ਤਾਰਨ ਵਿਖੇ ਭੇਜ ਦਿੱਤਾ ਗਿਆ, ਜਿੱਥੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਦੇਖਭਾਲ ਅਤੇ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਕਤ ਕੇਂਦਰ ਨੂੰ ਤੁਰੰਤ ਬੰਦ ਕਰਵਾ ਦਿੱਤਾ ਗਿਆ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਤਹਿਸੀਲ ਖਡੂਰ ਸਾਹਿਬ ਦੇ ਦਫ਼ਤਰਾਂ ’ਚ ਹੜਤਾਲ ਕਾਰਨ ਲੋਕ ਹੋਏ ਡਾਢੇ ਪਰੇਸ਼ਾਨ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।