30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ

ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਆਦੇਸ਼ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨਤਾਰਨ ਵਿਖੇ ਬੰਦੀ ਸਿੰਘਾਂ ਦੀ ਚੜਦੀ ਕਲਾਂ ਅਤੇ ਰਿਹਾਈ ਦੀ ਸਮੂਹਿਕ ਅਰਦਾਸ ਕੀਤੀ ਗਈ। ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।

ਅਜੀਤ ਡੈਸਕ 30-08-2026
ਤਰਨ ਤਾਰਨ, 29 ਅਗਸਤ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਆਦੇਸ਼ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨਤਾਰਨ ਵਿਖੇ ਬੰਦੀ ਸਿੰਘਾਂ ਦੀ ਚੜਦੀ ਕਲਾਂ ਅਤੇ ਰਿਹਾਈ ਦੀ ਸਮੂਹਿਕ ਅਰਦਾਸ ਕੀਤੀ ਗਈ। ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਆਨੰਦ ਸਾਹਿਬ ਦੇ ਪਾਠ ਕਰਨ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਦੀ ਅਰਦਾਸ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਕੀਤੀ ਗਈ ਅਤੇ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਜਿਹੜੇ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਹੁਣ ਵੀ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੇ ਮਾਮਲੇ ’ਤੇ ਹਮਦਰਦੀ ਅਤੇ ਕਾਨੂੰਨੀ ਪੱਖੋਂ ਵਿਚਾਰ ਕਰਦਿਆਂ ਉਨ੍ਹਾਂ ਦੀ ਰਿਹਾਈ ਲਈ ਲੋੜੀਦੇ ਕਦਮ ਚੁੱਕੇ ਜਾਣ। ਪਿ੍ਰੰਸੀਪਲ ਕੰਵਲਜੀਤ ਕੌਰ ਨੇ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਮਾਨਵਤਾ ਦਾ ਸਬੂਤ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ, ਨਿਆਂ ਅਤੇ ਮਨੁੱਖੀ ਅਧਿਕਾਰਾਂ ਤਹਿਤ ਸਜਾ ਭੁਗਤ ਚੁੱਕੇ ਸਿੰਘਾਂ ਦੀ ਰਿਹਾਈ ਉਨ੍ਹਾਂ ਦਾ ਹੱਕ ਬਣਦਾ ਹੈ। ਇਸ ਨਾਲ ਸਮਾਜ ਵਿਚ ਸ਼ਾਂਤੀ, ਭਾਈਚਾਰਾ ਅਤੇ ਇਨਸਾਫ ਦੀ ਭਾਵਨਾ ਮਜਬੂਤ ਹੋਵੇਗੀ।
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਅਗਲੀ ਖ਼ਬਰ ਭਿੱਖੀਵਿੰਡ ਵਿਖੇ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।