30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਝਬਾਲ, 29 ਅਗਸਤ (ਸਰਬਜੀਤ ਸਿੰਘ)–ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੀਰੀ ਪੀਰੀ ਹਾਲ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦਿਨੀ ਅੰਤਰੰਗ ਕਮੇਟੀ ਦੀ ਮੀਟਿੰਗ ਵਿਚ ਲੈ ਗਏ ਫੈਸਲੇ ਅਨੁਸਾਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤੇ ਗਏ ਤੇ ਬੰਦੀ ਸਿੰਘਾਂ ਤੇ ਪੰਥ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਆਖਿਆ ਕਿ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿਚ ਨਜ਼ਰਬੰਦ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ ਹੈ।

ਅਜੀਤ ਡੈਸਕ 30-08-2026
ਝਬਾਲ, 29 ਅਗਸਤ (ਸਰਬਜੀਤ ਸਿੰਘ)–ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੀਰੀ ਪੀਰੀ ਹਾਲ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦਿਨੀ ਅੰਤਰੰਗ ਕਮੇਟੀ ਦੀ ਮੀਟਿੰਗ ਵਿਚ ਲੈ ਗਏ ਫੈਸਲੇ ਅਨੁਸਾਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤੇ ਗਏ ਤੇ ਬੰਦੀ ਸਿੰਘਾਂ ਤੇ ਪੰਥ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਆਖਿਆ ਕਿ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿਚ ਨਜ਼ਰਬੰਦ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਮੈਨੇਜਰ ਧਰਮਿੰਦਰ ਸਿੰਘ ਮਾਣੋਚਾਲ ਨੇ ਵੀ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਬੀੜ ਸਾਹਿਬ ਦੇ ਪ੍ਰਿੰਸੀਪਲ ਜਗਰੂਪ ਕੌਰ, ਮੀਤ ਮੈਨੇਜਰ ਗੁਰਜੀਤ ਸਿੰਘ ਠੱਠਾ, ਸੁਪਰਵਾਈਜ਼ਰ ਹਰਜੀਤ ਸਿੰਘ ਮੋਦੇ, ਸੁਰਿੰਦਰ ਸਿੰਘ ਚੂਸਲੇਵੜ, ਬਿਕਰਮਜੀਤ ਸਿੰਘ ਸੁਰ ਸਿੰਘ, ਗੁਰਜੀਤ ਸਿੰਘ ਪੰਜਵੜ, ਦਿਲਬਾਗ ਸਿੰਘ ਝਬਾਲ ਅਤੇ ਹੋਰ ਸੇਵਾਦਾਰ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਮਹਿੰਦੀ, ਰੱਖੜੀ ਅਤੇ ਆਰਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।