30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਜਾਮਾਰਾਏ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਫਤਿਆਬਾਦ, 29 ਅਗਸਤ (ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੋਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਵਿਦਿਆਰਥੀਆਂ ਦੇ ਗੁੱਟ ’ਤੇ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਇਆ ਗਿਆ।

ਅਜੀਤ ਡੈਸਕ 30-08-2026
ਫਤਿਆਬਾਦ, 29 ਅਗਸਤ (ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੋਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਵਿਦਿਆਰਥੀਆਂ ਦੇ ਗੁੱਟ ’ਤੇ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਇਆ ਗਿਆ। ਵਿਦਿਆਰਥਣਾਂ ਨੇ ਸਕੂਲ ਦੇ ਡਰਾਈਵਰਾਂ, ਗੇਟ ’ਤੇ ਸੇਵਾ ਨਿਭਾਉਣ ਵਾਲੇ ਅੰਕਲ ਅਤੇ ਕੰਟੀਨ ਵਾਲੇ ਅੰਕਲ ਨੂੰ ਵੀ ਰੱਖੜੀਆਂ ਬੰਨ੍ਹ ਕੇ ਉਨ੍ਹਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਵਲੋਂ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਰੱਖੜੀ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਤਿਕਾਰ ਅਤੇ ਆਪਸੀ ਸੁਰੱਖਿਆ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਵਿਚ ਰੱਖੜੀ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਹ ਸਮਾਗਮ ਵਿਦਿਆਰਥੀਆਂ ਲਈ ਪਿਆਰ, ਭਾਈਚਾਰੇ ਅਤੇ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ ਯਾਦਗਾਰ ਅਨੁਭਵ ਰਿਹਾ। ਇਸ ਮੌਕੇ ਸਕੂਲ ਦੇ ਮੈਨੇਜਰ ਡਾਇਰੈਕਟਰ ਹਰਪ੍ਰੀਤ ਕੌਰ ਸੰਧੂ, ਕੁਆਰਡੀਨੇਟਰ ਸੁਖਵਿੰਦਰ ਕੌਰ, ਗੁਰਦੀਪ ਸਿੰਘ, ਛਿੰਦਰ ਸਿੰਘ, ਸਰਬਜੀਤ ਕੌਰ, ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਬਾਣੀ ਕੰਠ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਕਵਿਤਾ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।