ਮਾਨ ਸਰਕਾਰ ਦੇ ਰਾਜ ਵਿਚ ਹਰੇਕ ਵਰਗ ਦੁਖੀ-ਯੁੱਧਵੀਰ ਸਰਲੀ
ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)–ਜ਼ਿਲ੍ਹਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਯੁੱਧਵੀਰ ਸਿੰਘ ਸਰਲੀ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਇਕ ਵੀ ਵਰਗ ਖੁਸ਼ ਨਹੀਂ ਸਗੋਂ ਹਰੇਕ ਵਰਗ ਦੁਖੀ ਹੈ। ਅਧਿਆਪਕਾਂ, ਕਿਸਾਨਾਂ, ਮਨਰੇਗਾ ਮੁਲਾਜ਼ਮਾਂ ਆਦਿ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ।
ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)–ਜ਼ਿਲ੍ਹਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਯੁੱਧਵੀਰ ਸਿੰਘ ਸਰਲੀ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਇਕ ਵੀ ਵਰਗ ਖੁਸ਼ ਨਹੀਂ ਸਗੋਂ ਹਰੇਕ ਵਰਗ ਦੁਖੀ ਹੈ। ਅਧਿਆਪਕਾਂ, ਕਿਸਾਨਾਂ, ਮਨਰੇਗਾ ਮੁਲਾਜ਼ਮਾਂ ਆਦਿ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਲੈਣ ਲਈ ਹੜਤਾਲਾਂ ਕਰਨੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਝੂਠ ਬੋਲਣ ਵਿਚ ਮੁਹਾਰਤ ਰੱਖਣ ਵਾਲਿਆਂ ਦੀਆਂ ਗੱਲਾਂ ਵਿਚ ਆ ਕੇ ਪੰਜਾਬ ਦੇ ਲੋਕ ਇੰਨ੍ਹਾਂ ਨੂੰ ਵੋਟ ਪਾਕੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੇ ਸਾਢੇ ਚਾਰ ਸਾਲ ਦੇ ਰਾਜ ਨੇ ਪੰਜਾਬ ਨੂੰ ਕਰਜ਼ੇ ਥੱਲੇ ਦੱਬ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਸਰਕਾਰ ਵਲੋਂ ਅਨੇਕਾਂ ਲੋਕ ਭਲਾਈ ਕੰਮ ਕੀਤੇ ਸਨ ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਹੁਣ ਮਨ ਬਣਾ ਲਿਆ ਹੈ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਵਾਗਡੋਰ ਕਾਂਗਰਸ ਪਾਰਟੀ ਨੂੰ ਸੌਂਪ ਦਿੱਤੀ ਜਾਵੇ ਤਾਂ ਜੋ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਨੂੰ ਸੁਖ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਜੋ ਵੀ ਵਾਅਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਜਾਣਗੇ ਉਨ੍ਹਾਂ ਨੂੰ ਸਰਕਾਰ ਬਣਦਿਆਂ ਹੀ ਪੂਰਾ ਕੀਤਾ ਜਾਵੇਗਾ।