02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਚਾਹਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮਿਲਣੀ

ਚੋਹਲਾ ਸਾਹਿਬ, 1 ਸਤੰਬਰ (ਬਲਵਿੰਦਰ ਸਿੰਘ)-ਹਲਕਾ ਸ੍ਰੀ ਖਡੂਰ ਸਾਹਿਬ ਵਿਖੇ ਪਿੰਡ ਚਾਹਲ ਤੋਂ ਸਵਰਗੀ ਸਾਬਕਾ ਸਰਪੰਚ ਜੱਸਾ ਸਿੰਘ ਦੇ ਗ੍ਰਹਿ ਉਨ੍ਹਾਂ ਦੇ ਸਪੁੱਤਰ ਗੁਰਪਾਲ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮਿਲਣੀ ਕਰਵਾਈ ਗਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ, ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਵਿਸ਼ੇਸ਼ ਸ਼ਿਰਕਤ ਕੀਤੀ ਗਈ।

ਅਜੀਤ ਡੈਸਕ 02-09-2026
ਚੋਹਲਾ ਸਾਹਿਬ, 1 ਸਤੰਬਰ (ਬਲਵਿੰਦਰ ਸਿੰਘ)-ਹਲਕਾ ਸ੍ਰੀ ਖਡੂਰ ਸਾਹਿਬ ਵਿਖੇ ਪਿੰਡ ਚਾਹਲ ਤੋਂ ਸਵਰਗੀ ਸਾਬਕਾ ਸਰਪੰਚ ਜੱਸਾ ਸਿੰਘ ਦੇ ਗ੍ਰਹਿ ਉਨ੍ਹਾਂ ਦੇ ਸਪੁੱਤਰ ਗੁਰਪਾਲ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮਿਲਣੀ ਕਰਵਾਈ ਗਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ, ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਵਿਸ਼ੇਸ਼ ਸ਼ਿਰਕਤ ਕੀਤੀ ਗਈ। ਰਮਨਦੀਪ ਕੌਰ ਸੇਰੋਂ ਤੇ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਆਪਣੇ ਸੰਬੌਧਨ ਦੌਰਾਨ ਅਕਾਲੀ ਵਰਕਰਾਂ ਨੂੰ ਬੂਥ ਪੱਧਰ ’ਤੇ ਮਿਹਨਤ ਕਰਨ ਅਤੇ ਹਰ ਵਰਕਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਅੱਗੇ ਆਉਣ ਲਈ ਕਿਹਾ ਗਿਆ ਅਤੇ ਸਰਪੰਚ ਬਿੱਲਾ ਸੇਰੋਂ ਨੇ ਹਲਕਾ ਖਡੂਰ ਸਾਹਿਬ ਵਿਚ ਹੋ ਰਹੀ ਪੰਜਾਬ ਬਚਾਓ ਰੈਲੀ ਨੂੰ ਸਫ਼ਲ ਬਣਾਉਣ ਲਈ ਅਕਾਲੀ ਵਰਕਰਾਂ ਨੂੰ ਸੱਦਾ ਦਿੱਤਾ। ਇਸ ਮੌਕੇ ਮੋਹਨ ਸਿੰਘ ਭੈਲ, ਸੁਰਜੀਤ ਸਿੰਘ, ਆਤਮਾ ਸਿੰਘ, ਗੁਰਮੁੱਖ ਸਿੰਘ, ਇਕਬਾਲ ਸਿੰਘ, ਸੁਲੱਖਣ ਸਿੰਘ, ਪਰਦੀਪ ਸਿੰਘ ਆਦਿ ਹੋਰ ਅਕਾਲੀ ਵਰਕਰ ਹਾਜਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਕਾਬੂ-ਐੱਸ.ਐੱਸ. ਪੀ. ਲਾਂਬਾ ਅਗਲੀ ਖ਼ਬਰ ਮਾਨ ਸਰਕਾਰ ਦੇ ਰਾਜ ਵਿਚ ਹਰੇਕ ਵਰਗ ਦੁਖੀ-ਯੁੱਧਵੀਰ ਸਰਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।