02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਰ ਵਰਗ ਦੀ ਪਹਿਲੀ ਪਸੰਦ ਬਣੇ-ਚੇਅਰਮੈਨ ਚੀਮਾ

ਪੱਟੀ, 1 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ, ਬਿਜਲੀ ਮੁਫ਼ਤ, ਔਰਤਾਂ ਨੂੰ ਮੁਫਤ ਬੱਸ ਸਫਰ ਦੀ ਸਹੂਲਤ, ਮੁੱਖ ਮੰਤਰੀ ਸਿਹਤ ਯੋਜਨਾ, ਬੱਚਿਆਂ ਦੀ ਪੜ੍ਹਾਈ ਵਾਸਤੇ ਸਕੂਲਾਂ ਦਾ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਾਉਣ ਤੋਂ ਰਾਜ ਵਾਸੀ ਖੁਸ਼ ਹਨ ਅਤੇ 2027 ਦੀਆਂ ਚੋਣਾਂ ਵਿਚ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਲੋਚਦੇ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਰਣਜੀਤ ਸਿੰਘ ਚੀਮਾ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਪੰਜਾਬ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 02-09-2026
ਪੱਟੀ, 1 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ, ਬਿਜਲੀ ਮੁਫ਼ਤ, ਔਰਤਾਂ ਨੂੰ ਮੁਫਤ ਬੱਸ ਸਫਰ ਦੀ ਸਹੂਲਤ, ਮੁੱਖ ਮੰਤਰੀ ਸਿਹਤ ਯੋਜਨਾ, ਬੱਚਿਆਂ ਦੀ ਪੜ੍ਹਾਈ ਵਾਸਤੇ ਸਕੂਲਾਂ ਦਾ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਾਉਣ ਤੋਂ ਰਾਜ ਵਾਸੀ ਖੁਸ਼ ਹਨ ਅਤੇ 2027 ਦੀਆਂ ਚੋਣਾਂ ਵਿਚ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਲੋਚਦੇ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਰਣਜੀਤ ਸਿੰਘ ਚੀਮਾ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਪੰਜਾਬ ਨੇ ਗੱਲਬਾਤ ਕਰਦਿਆਂ ਕੀਤਾ। ਚੀਮਾ ਨੇ ਕਿਹਾ ਕਿ ਮਹਿੰਗੀ ਬਿਜਲੀ ਤੋਂ ਸਭ ਵਰਗ ਦੁਖੀ ਸਨ। ਮਾਨ ਸਰਕਾਰ ਨੇ ਬਿਨ੍ਹਾਂ ਕਿਸੇ ਜਾਤ-ਪਾਤ ਦੇ ਇਕਸਾਰ ਸਭ ਵਰਗਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਦੇ ਕੇ ਬਿਜਲੀ ਬਿੱਲਾਂ ਦਾ ਭਾਰ ਰਾਜ ਵਾਸੀਆਂ ਦੇ ਮੋਢਿਆਂ ਤੋਂ ਲਾ ਦਿੱਤਾ । ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਰ ਵਰਗ ਦੀ ਪਹਿਲੀ ਪਸੰਦ ਬਣ ਗਏ ਹਨ। ਇਸ ਮੌਕੇ ਪਰਮਿੰਦਰ ਸਿੰਘ ਕੈਰੋਂ ਬਲਾਕ ਸੰਮਤੀ ਮੈਂਬਰ, ਸੁਖਦੇਵ ਸਿੰਘ ਕਿਰਤੋਵਾਲ, ਸ਼ਿੰਗਾਰਾ ਸਿੰਘ ਹਰੀਕੇ, ਸਰਬਦੀਪ ਸਿੰਘ ਕੈਰੋਂ, ਵਿਰਸਾ ਸਿੰਘ ਰੱਤਾਗੁੱਦਾ ਆਦਿ ਸਾਥੀ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰੂ ਨਾਨਕ ਨਾਮਲੇਵਾ ਵੈੱਲਫੇਅਰ ਸੁਸਾਇਟੀ ਵਲੋਂ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਫਤਿਆਬਾਦ ਵਿਚ ਅਕਾਲੀ ਦਲ ਨੂੰ ਮਿਲਿਆ ਭਾਰੀ ਬਲ, ਕਈ ਪਰਿਵਾਰ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।