02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਿਪਾਲ ਹੜ੍ਹ ਪੀੜਤਾਂ ਦੀ ਯਾਦ ’ਚ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਭਾਵਪੂਰਨ ਸ਼ਰਧਾਂਜਲੀ

ਪੱਟੀ, 1 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ–ਸ਼ਹੀਦ ਭਗਤ ਸਿੰਘ ਮੈਨੇਜਿੰਗ ਕਮੇਟੀ ਪੱਟੀ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਦੇ ਡਿਜ਼ਾਸਟਰ ਰਿਸਕ ਰਿਡਕਸ਼ਨ ਕਲੱਬ ਅਤੇ ਐਨ. ਐੱਸ.

ਅਜੀਤ ਡੈਸਕ 02-09-2026
ਪੱਟੀ, 1 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ–ਸ਼ਹੀਦ ਭਗਤ ਸਿੰਘ ਮੈਨੇਜਿੰਗ ਕਮੇਟੀ ਪੱਟੀ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਦੇ ਡਿਜ਼ਾਸਟਰ ਰਿਸਕ ਰਿਡਕਸ਼ਨ ਕਲੱਬ ਅਤੇ ਐਨ.ਐੱਸ.ਐੱਸ. ਯੂਨਿਟ ਵਲੋਂ ਨਿਪਾਲ ਵਿਚ ਆਈ ਭਿਆਨਕ ਕੁਦਰਤੀ ਆਫ਼ਤ ਅਤੇ ਹੜ੍ਹਾਂ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਯਾਦ ’ਚ ਭਾਵਪੂਰਨ ਸ਼ਰਧਾਂਜਲੀ ਕਾਲਜ ਦੇ ਡਿਜ਼ਾਸਟਰ ਰਿਸਕ ਰਿਡਕਸ਼ਨ ਕਲੱਬ ਅਤੇ ਐਨ.ਐੱਸ.ਐੱਸ. ਯੂਨਿਟ ਵਲੋਂ ਜਾਗਰੂਕਤਾ ਭਾਸ਼ਣ, ਮੌਨ ਅਰਦਾਸ ਅਤੇ ਕੈਂਡਲ ਲਾਈਟ ਵਿਜਿਲ ਕਰਵਾਇਆ ਗਿਆ । ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਨਿਪਾਲ ਦੇ ਹੜ੍ਹ ਪੀੜਤਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ । ਕਾਲਜ ਵਿਖੇ ਨਿਪਾਲ ਫਲੱਡ ਕ੍ਰਾਈਸਿਸ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਦਰਤੀ ਆਫ਼ਤ ਕਿਸੇ ਇਕ ਦੇਸ਼ ਜਾਂ ਸਮਾਜ ਦੀ ਸਮੱਸਿਆ ਨਹੀਂ ਹੁੰਦੀ, ਬਲਕਿ ਅਜਿਹੇ ਸਮੇਂ ਪੂਰੀ ਮਨੁੱਖਤਾ ਨੂੰ ਇਕੱਠੇ ਹੋ ਕੇ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ। ਜਾਗਰੂਕਤਾ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਆਫ਼ਤ ਤੋਂ ਪਹਿਲਾਂ ਤਿਆਰੀ, ਆਫ਼ਤ ਦੌਰਾਨ ਸਾਵਧਾਨੀ ਅਤੇ ਆਫ਼ਤ ਤੋਂ ਬਾਅਦ ਰਾਹਤ ਤੇ ਪੁਨਰਵਾਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਨੇਪਾਲ ਵਿਚ ਹੜ੍ਹਾਂ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਯਾਦ ਵਿਚ ਕਾਲਜ ਕੈਂਪਸ ਵਿੱਚ ਮੌਨ ਅਰਦਾਸ ਅਤੇ ਕੈਂਡਲ ਲਾਈਟ ਵਿਜਿਲ ਕਰਵਾਈ ਗਈ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮੋਮਬੱਤੀਆਂ ਜਗਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨੂੰ ਹਮੇਸ਼ਾ ਰੋਕਿਆ ਨਹੀਂ ਜਾ ਸਕਦਾ ਪਰ ਸਹੀ ਜਾਣਕਾਰੀ, ਸਾਵਧਾਨੀ ਅਤੇ ਸਮੇਂ ਸਿਰ ਲਏ ਗਏ ਫ਼ੈਸਲੇ ਜਾਨੀ ਨੁਕਸਾਨ ਨੂੰ ਘਟਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ । ਅੰਤ ਵਿਚ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਦੇ ਸਮੂਹ ਪਰਿਵਾਰ ਵਲੋਂ ਨੇਪਾਲ ਦੇ ਹੜ੍ਹ ਪੀੜਤਾਂ ਪ੍ਰਤੀ ਡੂੰਘੀ ਸੰਵੇਦਨਾ, ਇਕਜੁੱਟਤਾ ਅਤੇ ਹਮਦਰਦੀ ਪ੍ਰਗਟ ਕੀਤੀ ਗਈ । ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ, ਪ੍ਰਭਾਵਿਤ ਪਰਿਵਾਰਾਂ ਨੂੰ ਹੌਸਲਾ ਅਤੇ ਨੇਪਾਲ ਦੇ ਲੋਕਾਂ ਦੀ ਸੁਰੱਖਿਆ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਬਾਬਾ ਜਸਪਾਲ ਸਿੰਘ ਪਾਲਾ ਦੇ ਘਰ ਬਿੱਲਾ ਸੇਰੋਂ ਦੁੱਖ ਪ੍ਰਗਟਾਉਣ ਪੁੱਜੇ ਅਗਲੀ ਖ਼ਬਰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।