03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਾਥੀ ਗੁਰਨਾਮ ਸਿੰਘ ਦਾਊਦ ਦਾ ਦਿਹਾਂਤ

ਤਰਨ ਤਾਰਨ. 2 ਸਤੰਬਰ (ਇਕਬਾਲ ਸਿੰਘ ਸੋਢੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ ਸੜਕ ਹਾਦਸੇ ਦੌਰਾਨ ਬੇਵਕਤੀ ਵਿਛੋੜੇ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 03-09-2026
ਤਰਨ ਤਾਰਨ. 2 ਸਤੰਬਰ (ਇਕਬਾਲ ਸਿੰਘ ਸੋਢੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ ਸੜਕ ਹਾਦਸੇ ਦੌਰਾਨ ਬੇਵਕਤੀ ਵਿਛੋੜੇ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਸੱਚੇ ਕਰਮਯੋਗੀ ਸਾਥੀ ਦਾਊਦ ਖਰਾਬ ਸਿਹਤ ਦੇ ਬਾਵਜੂਦ ਸਰਗਰਮੀ ਨਾਲ ਪਾਰਟੀ ਤੇ ਜਨ ਸੰਗਠਨਾਂ ਦੀਆਂ ਸਰਗਰਮੀਆਂ ਨੂੰ ਸੂਝ-ਬੂਝ ਨਾਲ ਅਗਵਾਈ ਦਿੰਦੇ ਸਨ। ਆਰ.ਐਮ.ਪੀ.ਆਈ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਚਮਨ ਲਾਲ ਦਰਾਜਕੇ, ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ, ਜ਼ਿਲ੍ਹਾ ਵਿਤ ਸਕੱਤਰ ਬਲਦੇਵ ਸਿੰਘ ਪੰਡੋਰੀ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਕੱਤਰ ਮਨਜੀਤ ਸਿੰਘ ਬੱਗੂ, ਦਲਜੀਤ ਸਿੰਘ ਦਿਆਲਪੁਰਾ, ਸੀ.ਟੀ.ਯੂ. ਦੇ ਸੂਬਾਈ ਆਗੂ ਧਰਮ ਸਿੰਘ ਪੱਟੀ, ਮਨਰੇਗਾ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਕੈਰੋਵਾਲ, ਪ੍ਰਧਾਨ ਜ਼ਿਲ੍ਹਾ ਸਕੱਤਰ ਨਰਿੰਦਰ ਸਿੰਘ ਰਟੌਲ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਲਾਜਰ ਲਾਖਣਾ ਨੇ ਸਾਥੀ ਦਾਊਦ ਦੇ ਵਿਛੋੜੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਇਨਕਲਾਬੀ ਜਜ਼ਬੇ ਨੂੰ ਸੂਹੀ ਸਲਾਮ ਪੇਸ਼ ਕੀਤੀ ਹੈ।
ਪਿਛਲੀ ਖ਼ਬਰ ਗੁਰਨਾਮ ਸਿੰਘ ਦਾਊਦ ਦਾ ਵਿਛੋੜਾ ਅਤਿ ਦੁਖਦਾਈ – ਨੌਸ਼ਹਿਰਾ ਪੰਨੂਆਂ ਅਗਲੀ ਖ਼ਬਰ ਕੰਡਕਟਰ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।