04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦੋ ਦਿਨਾ ‘ਮਾਝਾ ਜ਼ੋਨ ਸਕੂਲਜ਼ ਟੂਰਨਾਮੈਂਟ’ ਅਮਿੱਟ ਯਾਦਾਂ ਛੱਡਦਾ ਸਫ਼ਲਤਾਪੂਰਵਕ ਸਮਾਪਤ

ਝਬਾਲ, 3 ਸਤੰਬਰ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੂਰਅੰਦੇਸ਼ੀ ਸੋਚ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਦੀ ਯੋਗ ਰਹਿਨੁਮਾਈ ਹੇਠ ਐਸ. ਜੀ.

ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸਤਵੰਤ ਕੌਰ, ਸੁਖਦੀਪ ਸਿੰਘ ਗਿੱਲ, ਮੈਨੇਜਰ ਧਰਵਿੰਦਰ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ, ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਪ੍ਰਿੰਸੀਪਲ ਜਗਰੂਪ ਕੌਰ ਤੇ ਹੋਰ। 04-09-2026
ਝਬਾਲ, 3 ਸਤੰਬਰ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੂਰਅੰਦੇਸ਼ੀ ਸੋਚ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ ਦੀ ਯੋਗ ਰਹਿਨੁਮਾਈ ਹੇਠ ਐਸ.ਜੀ.ਪੀ.ਸੀ ਦੇ ਸਕੂਲਾਂ ਦਾ ਦੋ ਦਿਨਾਂ ‘ਮਾਝਾ ਜੋਨ ਸਕੂਲਜ਼ ਟੂਰਨਾਮੈਂਟ’ ਅਮਿੱਟ ਯਾਦਾਂ ਛੱਡਦਾ ਹੋਇਆ ਸਫਲਤਾਪੂਰਵਕ ਸਮਾਪਤ ਹੋ ਗਿਆ । ਇਹ ਟੂਰਨਾਮੈਂਟ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੀ ਗਰਾਊਂਡ ਵਿਖੇ ਕਰਵਾਇਆ ਗਿਆ। ਟੂਰਨਾਮੈਂਟ ਦੇ ਦੂਜੇ ਅਤੇ ਆਖਰੀ ਦਿਨ ਲੜਕਿਆਂ ਅਤੇ ਲੜਕੀਆਂ ਦੀਆਂ ਵਾਲੀਬਾਲ ਅਤੇ ਫੁੱਟਬਾਲ ਟੀਮਾਂ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਕਰਵਾਏ ਗਏ। ਟੂਰਨਾਮੈਂਟ ਦੇ ਸਮਾਪਤੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਹਾਇਕ ਡਾਇਰੈਕਟਰ ਮੈਡਮ ਸਤਵੰਤ ਕੌਰ, ਐਸ.ਜੀ.ਪੀ.ਸੀ ਸਪੋਰਟਸ ਵਿਭਾਗ ਦੇ ਇੰਚਾਰਜ ਸੁਖਦੀਪ ਸਿੰਘ ਗਿੱਲ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ ਅਤੇ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਵਲੋਂ ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸਤਵੰਤ ਕੌਰ ਨੇ ਕਿਹਾ ਕਿ ਮਾਝਾ ਜੋਨ ਸਕੂਲਜ਼ ਟੂਰਨਾਮੈਂਟ ਦੀ ਸ਼ੁਰੂਆਤ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਵਿਚ ਅਨੁਸ਼ਾਸਨ, ਸਹਿਯੋਗ ਅਤੇ ਖੇਡ ਭਾਵਨਾ ਦਾ ਜਜ਼ਬਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ। ਐਸ.ਜੀ.ਪੀ.ਸੀ ਸਪੋਰਟਸ ਵਿਭਾਗ ਦੇ ਇੰਚਾਰਜ ਸੁਖਦੀਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਸਕੂਲਾਂ ਦੇ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਅਤੇ ਜਗਰੂਪ ਕੌਰ ਸਮੇਤ ਡੀ.ਪੀ.ਈ ਗੁਰਮੀਤ ਸਿੰਘ, ਡੀ.ਪੀ.ਈ ਅਵਤਾਰ ਸਿੰਘ, ਡੀ.ਪੀ.ਈ. ਅਮਨਪ੍ਰੀਤ ਕੌਰ, ਪੀ.ਟੀ.ਆਈ. ਪਵਨਪ੍ਰੀਤ ਸਿੰਘ ਆਦਿ ਸਮੂਹ ਸਟਾਫ਼ ਦੀ ਪ੍ਰਸੰਸਾ ਕੀਤੀ, ਜਿਹਨਾਂ ਦੇ ਅਥੱਕ ਮਿਹਨਤ ਅਤੇ ਸੁਚੱਜੇ ਪ੍ਰਬੰਧਾਂ ਸਦਕਾ ਇਹ ਦੋ ਦਿਨਾਂ ਟੂਰਨਾਮੈਂਟ ਸਫਲਤਾਪੂਰਵਕ ਨੇਪਰੇ ਚੜ੍ਹਿਆ । ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਨੇ ਸਮਾਪਤੀ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜਅਨਮੋਲ ਕੌਰ, ਪ੍ਰਿੰਸੀਪਲ ਪੂਜਾ ਸ਼ਰਮਾ, ਪ੍ਰਿੰਸੀਪਲ ਗੁਰੀਤ ਕੌਰ, ਪ੍ਰਿੰਸੀਪਲ ਮਮਤਾ ਕੌਰ, ਪ੍ਰਿੰਸੀਪਲ ਕਿਰਨਦੀਪ ਕੌਰ, ਪ੍ਰਿੰਸੀਪਲ ਕਵਲਜੀਤ ਕੌਰ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਪ੍ਰਿੰਸੀਪਲ ਪ੍ਰਭਜੀਤ ਸਿੰਘ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਸੁਖਵਿੰਦਰ ਕੌਰ ਛੀਨਾ, ਡੀ.ਪੀ.ਈ. ਗੁਰਮੀਤ ਸਿੰਘ, ਮਨਿੰਦਰ ਸਿੰਘ, ਜਗਮੀਤ ਸਿੰਘ, ਭੁਪਿੰਦਰ ਸਿੰਘ, ਤਰਸੇਮ ਸਿੰਘ, ਜਸਬੀਰ ਸਿੰਘ, ਡੀ.ਪੀ.ਈ. ਅਵਤਾਰ ਸਿੰਘ, ਡੀ.ਪੀ.ਈ ਅਮਨਪ੍ਰੀਤ ਕੌਰ, ਪੀ.ਟੀ.ਆਈ. ਪਵਨਪ੍ਰੀਤ ਸਿੰਘ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਕੁਲਜੀਤ ਕੌਰ ਆਦਿ ਸਮੂਹ ਸਕੂਲ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪਟਵਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਦੀ ਬੇਵਕਤੀ ਮੌਤ ’ਤੇ ਪਟਵਾਰੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬ੍ਰਿਸਬੇਨ ਆਸਟਰੇਲੀਆ ਦੀ ਧਰਤੀ ’ਤੇ ਤੀਸਰਾ ਗਿੱਧਾ ਕੱਪ ਮਹਿਕ ਪੰਜਾਬ ਦੀ ਟੀਮ ਨੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।