04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਸ਼ੀਲੇ ਪਦਾਰਥਾਂ ਅਤੇ ਪਿਸਤੌਲ ਸਮੇਤ 10 ਵਿਅਕਤੀ ਪੁਲਿਸ ਵਲੋਂ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)— ਤਰਨ ਤਾਰਨ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਇਕ ਪਿਸਟਲ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 04-09-2026
ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)— ਤਰਨ ਤਾਰਨ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਇਕ ਪਿਸਟਲ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਐੱਚ.ਸੀ. ਅਮਨਜੀਤ ਸਿੰਘ ਨੇ ਗਸ਼ਤ ਦੌਰਾਨ ਰਣਜੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਸਰਾਂ ਤਲਵੰਡੀ ਅਤੇ ਦਿਲਸ਼ੇਰਪਾਲ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਪਿੰਡ ਉਪਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਰਜੀਵ ਕੁਮਾਰ ਨੇ ਮੰਡੀ ਪਿੰਡ ਧੂੰਦਾ ਤੋਂ ਸੁਖਚੈਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੋਇੰਦਵਾਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਹਰਮਨਪ੍ਰੀਤ ਸਿੰਘ ਨੇ ਲਿੰਕ ਰੋਡ ਫਰੰਦੀਪੁਰ ਤੋਂ ਗਸ਼ਤ ਦੌਰਾਨ ਗੁਰਲਾਲ ਸਿੰਘ ਪੁੱਤਰ ਸਤਪਾਲ ਸਿੰਘ, ਸਾਜਨਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀਆਨ ਪੂਹਲਾ, ਹਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਬਲੇਰ ਰੋਡ ਭਿੱਖੀਵਿੰਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਗਸ਼ਤ ਦੌਰਾਨ ਕੁੱਲਾ ਰੋਡ ਪੱਟੀ ਤੋਂ ਗੁਰਜੰਟ ਸਿੰਘ ਪੁੱਤਰ ਰੋਸ਼ਨ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਅਤੇ 750 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਰਣਜੀਤ ਸਿੰਘ ਨੇ ਗਸ਼ਤ ਦੌਰਾਨ ਮੰਗਤ ਰਾਮ ਪੁੱਤਰ ਸਵਰਨ ਲਾਲ ਵਾਸੀ ਹਰੀਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ’ਤੇ ਬਲਜਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਲੌਹੁਕਾ ਨੂੰ ਕਾਬੂ ਕਰਕੇ ਉਸ ਪਾਸੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਸਿੰਘ ਨੂੰ ਬੀ.ਐੱਸ.ਐੱਫ ਦੇ 115 ਬਟਾਲੀਆਨ ਦੇ ਕੰਪਨੀ ਕਮਾਂਡਰ ਵਲੋਂ ਸੂਚਨਾ ਮਿਲੀ ਕਿ ਰਣਜੀਤ ਸਿੰਘ ਪੁੱਤਰ ਤਸਵੀਰ ਸਿੰਘ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਲਿਫਾਫਾ ਪਿਆ ਹੈ ਤਾਂ ਤੁਰੰਤ ਉਨ੍ਹਾਂ ਉਥੇ ਜਾ ਕੇ ਲਿਫਾਫੇ ਨੂੰ ਆਪਣੇ ਕਬਜੇ ਵਿਚ ਲੈ ਕੇ ਚੈਕ ਕੀਤਾ ਤਾਂ ਉਸ ਵਿਚੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ ਅਤੇ ਇਕ ਕਾਰਤੂਸ ਬਰਾਮਦ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ, ਐਕਸਾਈਜ ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ’ਚ 12 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਕੰਵਲਜੀਤ ਸਿੰਘ ਬਾਜਵਾ ਅਗਲੀ ਖ਼ਬਰ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਲੰਗਰ ਲਈ ਰਸਦਾਂ ਦੇ ਟਰੱਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।